25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਰੂਪਨਗਰ, 24 ਅਕਤੂਬਰ (ਯਸ਼ਵੰਤ ਬੱਸੀ)-ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਅਧੀਨ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਵੀਇੰਦਰ ਸਿੰਘ ਦੁੱਮਣਾ ਦੀ ਰਹਿਨੁਮਾਈ ਹੇਠ ਰੂਪਨਗਰ ਸ਼ਹਿਰ ਵਿਚ ਚੱਲ ਰਹੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਾਇਆ ਗਿਆ। ਇਸ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।

ਅਜੀਤ ਡੈਸਕ 25-10-2026
ਰੂਪਨਗਰ, 24 ਅਕਤੂਬਰ (ਯਸ਼ਵੰਤ ਬੱਸੀ)-ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਅਧੀਨ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਵੀਇੰਦਰ ਸਿੰਘ ਦੁੱਮਣਾ ਦੀ ਰਹਿਨੁਮਾਈ ਹੇਠ ਰੂਪਨਗਰ ਸ਼ਹਿਰ ਵਿਚ ਚੱਲ ਰਹੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਾਇਆ ਗਿਆ। ਇਸ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਆਏ ਹੋਏ ਮੁੱਖ ਮਹਿਮਾਨ, ਮਾਪਿਆ ਅਤੇ ਹੋਰ ਸਤਿਕਾਰਯੋਗ ਹਸਤੀਆਂ ਦਾ ਸਵਾਗਤ ਕੀਤਾ । ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ । ਇਸ ਮੌਕੇ ਵਿਦਿਆਰਥੀਆਂ ਵਲੋਂ 19 ਰੰਗ ਬਿਰੰਗੀਆਂ ਪੇਸ਼ਕਾਰੀਆਂ ਜਿਵੇਂ ਕਿ ਰੰਗਲਾ ਪੰਜਾਬ, ਮਾਤਾ-ਪਿਤਾ ਅਤੇ ਅਧਿਆਪਕ ਲਈ ਬੱਚਿਆਂ ਦਾ ਪਿਆਰ, ਦੇਸ਼ ਭਗਤੀ, ਗੁਰਮੁੱਖੀ ਅਤੇ ਪੰਜਾਬੀ ਸੱਭਿਆਚਾਰ ਗਿੱਧਾ ਤੇ ਭੰਗੜੇ ਪੇਸ਼ ਕੀਤੇ ਗਏ। ਜਿਨ੍ਹਾਂ ਨੇ ਦਰਸ਼ਕਾ ਦੇ ਦਿਲ ਜਿੱਤ ਲਏ। ਮੁੱਖ ਮਹਿਮਾਨ ਪ੍ਰੇਮ ਕੁਮਾਰ ਮਿੱਤਲ ਨੇ ਵੱਖ-ਵੱਖ ਖੇਤਰਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ 80 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ । ਇਹਨਾਂ ਵਿਚ 100 ਫ਼ੀਸਦੀ ਹਾਜ਼ਰੀ, ਸੁੰਦਰ ਲਿਖਾਈ, ਸਹੀ ਪਹਿਰਾਵਾ, ਅਨੁਸ਼ਾਸਨ ਅਤੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਸ਼ਾਮਿਲ ਸਨ। ਉਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਹਿੰਮਤ ਕਰਨ ਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਚਾਰ ਚੰਦ ਲਾਉਣ ਅਤੇ ਪੜ੍ਹਾਈ ਵਿਚ ਚੰਗੇ ਨੰਬਰ ਲੈ ਕੇ ਸਮਾਜ ਵਿਚ ਵਧੀਆ ਥਾਂ ਬਣਾਉਣ। ਉਨਾਂ ਨੇ ਅਧਿਆਪਕ ਵਲੋਂ ਤਿਆਰ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਸ ਸਕੂਲ ਤੋਂ ਪੜੇ ਵਿਦਿਆਰਥੀ ਅੱਜ ਚੰਗੇ ਅਹੁਦਿਆਂ ਤੇ ਆਪਣੀ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਡੀਨੇਟਰ, ਉਜਾਗਰ ਸਿੰਘ, ਗੁਰਿੰਦਰਜੀਤ ਸਿੰਘ, ਰਾਜ ਰਾਣੀ, ਸੁਰਿੰਦਰ ਸਿੰਘ, ਕੰਚਨ ਸੋਨੀ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਫੁੱਟਬਾਲ ਕੋਚ ਸਰਬਜੀਤ ਸਿੰਘ, ਗਤਕਾ ਕੋਚ ਤਰਨਜੀਤ ਸਿੰਘ, ਕਬੱਡੀ ਕੋਚ ਰਸ਼ੀਦ, ਸਮੂਹ ਸਟਾਫ਼, ਮਾਤਾ-ਪਿਤਾ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਅਮਰਪੁਰ ਬੇਲਾ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ ਅਗਲੀ ਖ਼ਬਰ ਚੇਅਰਮੈਨ ਰਵੀ ਹੰਸ ਦਰਗਾਹ ਸਾਈਂ ਪੀਰ ਬਾਬਾ ਬੁੱਢਣ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।