ਪਿੰਡ ਅਮਰਪੁਰ ਬੇਲਾ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ
ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਅਮਰਪੁਰ ਬੇਲਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਅਜੀਤ ਡੈਸਕ
25-10-2026