253 ਅਧਿਆਪਕਾਂ ਦੀਆਂ ਨੌਕਰੀਆਂ ’ ਤੇ ਲਟਕੀ ਤਲਵਾਰ , ਨੰਗਲ ’ ਚ ਸਰਕਾਰ ਵਿਰੁੱਧ ਰੋਸ ਮਾਰਚ 4161 ਮਾਸਟਰ ਕਾਡਰ ਭਰਤੀ ਦੀਆਂ ਸੋਧੀਆਂ ਸੂਚੀਆਂ ਤੋਂ ਪ੍ਰਭਾਵਿਤ ਅਧਿਆਪਕਾਂ ਵਲੋਂ ਨੌਕਰੀਆਂ ਬਹਾਲ ਕਰਨ ਦੀ ਮੰਗ
ਨੰਗਲ, 25 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-4161 ਮਾਸਟਰ ਕਾਡਰ ਭਰਤੀ ਦੀਆਂ ਚੋਣ ਸੂਚੀਆਂ ਮੁੜ ਤਿਆਰ ਕਰਨ ਦੇ ਮਾਮਲੇ ਵਿਚ ਪ੍ਰਭਾਵਿਤ 253 ਅਧਿਆਪਕਾਂ ਨੇ ਅੱਜ ਨੰਗਲ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ਆਪਣੀਆਂ ਨੌਕਰੀਆਂ ਬਹਾਲ ਕਰਨ ਅਤੇ ਮਾਮਲੇ ਦਾ ਨਿਆਂਸੰਗਤ ਹੱਲ ਕੱਢਣ ਦੀ ਮੰਗ ਕੀਤੀ।
ਨੰਗਲ ਵਿਚ ਰੋਸ ਮਾਰਚ ਕੱਢ ਕੇ ਨੌਕਰੀਆਂ ਬਹਾਲ ਕਰਨ ਦੀ ਮੰਗ ਕਰਦੇ ਹੋਏ ਪ੍ਰਭਾਵਿਤ ਮਾਸਟਰ ਕਾਡਰ ਅਧਿਆਪਕ।
26-10-2026