26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਸ਼ਿਆਂ ਖ਼ਿਲਾਫ਼ ਤਰਕਸ਼ੀਲ ਸੁਸਾਇਟੀ ਵਲੋਂ ਰੋਪੜ ’ ਚ ਰੋਸ ਪ੍ਰਦਰਸ਼ਨ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੀ ਇਕਾਈ ਰੋਪੜ ਵਲੋਂ ਸਮਾਜ ਸੇਵੀ ਅਤੇ ਹੋਰ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਕ) ਰੋਪੜ ਵਿਖੇ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 26-10-2026
ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੀ ਇਕਾਈ ਰੋਪੜ ਵਲੋਂ ਸਮਾਜ ਸੇਵੀ ਅਤੇ ਹੋਰ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਕ) ਰੋਪੜ ਵਿਖੇ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਗਈ। ਸੁਸਾਇਟੀ ਦੇ ਇਕਾਈ ਮੁਖੀ ਅਸ਼ੋਕ ਕੁਮਾਰ, ਹਰਨੇਕ ਸਿੰਘ ਚੱਕ ਕਰਮਾਂ ਅਤੇ ਇਕਾਈ ਮੀਡੀਆ ਮੁਖੀ ਹਰਵਿੰਦਰ ਸੁਖਰਾਮਪੁਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਲਗਾਤਾਰ ਵਧ ਰਿਹਾ ਹੈ, ਪਰ ਸਰਕਾਰਾਂ ਇਸ ਨੂੰ ਰੋਕਣ ਵਿਚ ਅਸਫਲ ਰਹੀਆਂ ਹਨ। ਚੰਡੀਗੜ੍ਹ ਜ਼ੋਨ ਦੇ ਮੁਖੀ ਅਜੀਤ ਪ੍ਰਦੇਸੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਿਆਸੀ ਤੇ ਪ੍ਰਸ਼ਾਸਨਿਕ ਤੰਤਰ ਵਿਚਕਾਰ ਕਥਿਤ ਗੱਠਜੋੜ ਕਾਰਨ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨੂੰ ਤੋੜਨ ਲਈ ਲੋਕਾਂ ਨੂੰ ਵਿਸ਼ਾਲ ਏਕਤਾ ਨਾਲ ਸੰਘਰਸ਼ ਕਰਨਾ ਪਵੇਗਾ ਅਤੇ ਸਰਕਾਰਾਂ ’ਤੇ ਦਬਾਅ ਬਣਾਉਣਾ ਪਵੇਗਾ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰਾਂ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾਂਦੇ ਵਾਅਦਿਆਂ ਦੇ ਬਾਵਜੂਦ ਇਹ ਸਮੱਸਿਆ ਬਰਕਰਾਰ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰਾਂ ’ਤੇ ਨਿਰਭਰ ਰਹਿਣ ਦੀ ਬਜਾਏ ਨਸ਼ਿਆਂ ਵਿਰੁੱਧ ਜਨਤਕ ਲਹਿਰ ਮਜ਼ਬੂਤ ਕਰਨ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਨਸ਼ਾ ਤਸਕਰਾਂ ਦੀਆਂ ਗ਼ੈਰਕਾਨੂੰਨੀ ਜਾਇਦਾਦਾਂ ਜ਼ਬਤ ਕੀਤੀਆਂ ਜਾਣ, ਨਸ਼ਿਆਂ ਦੇ ਉਤਪਾਦਨ ਵਿਚ ਲੱਗੀਆਂ ਸਿੰਥੈਟਿਕ ਫ਼ੈਕਟਰੀਆਂ ਬੰਦ ਕਰਵਾਈਆਂ ਜਾਣ, ਨਸ਼ਾ ਤਸਕਰਾਂ ਨੂੰ ਮਿਲਦੀ ਕਥਿਤ ਸਿਆਸੀ ਤੇ ਪ੍ਰਸ਼ਾਸਨਿਕ ਸਰਪ੍ਰਸਤੀ ਖ਼ਤਮ ਕੀਤੀ ਜਾਵੇ ਅਤੇ ਨਸ਼ਿਆਂ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਰੋਸ ਪ੍ਰਦਰਸ਼ਨ ਵਿਚ ਸੀਨੀਅਰ ਸਿਟੀਜ਼ਨ ਵੈੱਲਫੇਅਰ ਐੱਸੋਸੀਏਸ਼ਨ, ਰੇਹੜੀ-ਫੜ੍ਹੀ ਤੇ ਫੇਰੀ ਯੂਨੀਅਨ, ਪੈਨਸ਼ਨਰ ਐੱਸੋਸੀਏਸ਼ਨ, ਅਧਿਆਪਕਾਂ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਨਾਮ ਸਿੰਘ ਧਾਮੀ, ਪ੍ਰਿੰਸੀਪਲ ਸੰਤ ਸੁਰਿੰਦਰ ਪਾਲ ਸਿੰਘ, ਸੁਰਜੀਤ ਸਿੰਘ, ਕਾਮਰੇਡ ਗੁਰਦੇਵ ਸਿੰਘ ਬਾਗੀ, ਹਰੀ ਪਾਲ, ਗੁਰਦੀਪ ਸਿੰਘ ਭੱਕੂ ਮਾਜਰਾ, ਐੱਸ.ਡੀ.ਓ. ਜਗਦੀਸ਼ ਲਾਲ, ਨਾਇਬ ਸਿੰਘ ਪੰਜਕੋਹਾ, ਹਰਜਿੰਦਰ ਸਿੰਘ, ਐੱਸ.ਡੀ.ਓ. ਹਰਜੀਤ ਸਿੰਘ ਫਤਿਹਪੁਰੀ, ਜੇ.ਈ. ਮੇਜਰ ਸਿੰਘ ਠੌਣਾ, ਇੰਜੀਨੀਅਰ ਵਰਿਆਮ ਸਿੰਘ, ਨਿਰਮਲ ਸਿੰਘ ਲੌਦੀ ਮਾਜਰਾ, ਸਤਨਾਮ ਸਿੰਘ ਅਲੀਪੁਰ, ਅਮਰ ਨਾਥ, ਐੱਸ.ਡੀ.ਓ. ਇਕਬਾਲ ਬੇਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਸ਼ੁਰੂ , ਗੌਰਵ ਰਾਣਾ ਨੇ ਕਰਵਾਈ ਆ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਹੱਕ ’ ਚ ਰੋਪੜ ਵਿਖੇ ‘ ਆਪ ’ ਦਾ ਝਾੜੂ ਫੂਕਿਆ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਮੁੱਖ ਮੰਤਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।