26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨ

ਢੇਰ, 25 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਇਸ ਸਬੰਧ ਵਿਚ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਚੰਦ ਦਸਗਰਾਈ, ਸਾਬਕਾ ਡਾਇਰੈਕਟਰ ਮਹਿੰਦਰ ਪਾਲ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਆਦੀ ਨੇ ਇੱਕ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਮੇਂ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾਣੀ ਹੈ।

ਅਜੀਤ ਡੈਸਕ 26-10-2026
ਢੇਰ, 25 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਇਸ ਸਬੰਧ ਵਿਚ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਚੰਦ ਦਸਗਰਾਈ, ਸਾਬਕਾ ਡਾਇਰੈਕਟਰ ਮਹਿੰਦਰ ਪਾਲ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਆਦੀ ਨੇ ਇੱਕ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਮੇਂ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾਣੀ ਹੈ। ਪ੍ਰੰਤੂ ਇਸ ਮੌਕੇ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਜੋ ਕਿ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਦੱਸਦੀ ਹੈ। ਉਹ ਆਪਣੇ ਰਾਜ ਵਿਚ ਡੀਏਪੀ ਖਾਦ ਦੀ ਪੂਰਤੀ ਵੀ ਨਹੀਂ ਕਰ ਸਕਦੀ ਹੋਰ ਕਿਸਾਨਾਂ ਲਈ ਉਨ੍ਹਾਂ ਉੱਤੇ ਕੀ ਆਸ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁੱਝ ਦਿਨਾਂ ਦੇ ਵਿਚ ਡੀਏਪੀ ਖਾਦ ਨਾ ਮਿਲੀ ਤਾਂ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਬਿਜਾਈ ਪਿਛੜ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਲਾਕੇ ਦੀਆਂ ਕਿਸਾਨ ਸੁਸਾਇਟੀਆਂ ਵਿਚ ਡੀਏਪੀ ਖਾਦ ਤੁਰੰਤ ਜਾਰੀ ਕੀਤੀ ਜਾਵੇ।
ਪਿਛਲੀ ਖ਼ਬਰ ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦਾ ਆਯੋਜਨ ਬੇਹੱਦ ਜ਼ਰੂਰੀ : ਡਾ . ਦਲਜੀਤ ਸਿੰਘ ਚੀਮਾ ਗੁੰਨੋ ਮਾਜਰਾ ਵਿਖੇ ਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।