ਨਸ਼ਾ ਵਿਰੋਧੀ ਐਕਸ਼ਨ ਕਮੇਟੀ ਨੇ ਝਾੜੂ ਫ਼ੂਕ ਕੇ ਕੀਤਾ ਮੁਜ਼ਾਹਰਾ
ਮੋਰਿੰਡਾ, 25 ਅਕਤੂਬਰ (ਪ੍ਰਿਤਪਾਲ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣਾਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵਲੋਂ ਇਨਸਾਫ਼ ਕਮੇਟੀ ਦੇ ਸੱਦੇ ਤੇ ਅੱਜ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ ਅਤੇ ਹਰਜੀਤ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਵਲੋਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਣ ਦਾ ਸੱਦਾ ਦਿੱਤਾ ਗਿਆ ਸੀ।
ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਮੋਰਿੰਡਾ ਵਿਖੇ ‘ਆਪ’ ਦਾ ਚੋਣ ਨਿਸ਼ਾਨ ਝਾੜੂ ਸਾੜਦੇ ਹੋਏ।
26-10-2026