ਆਬਕਾਰੀ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਕੀਤੀ ਚੈਕਿੰਗ
ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਬਕਾਰੀ ਵਿਭਾਗ ਵਲੋਂ ਬੀਤੀ ਰਾਤ ਸ਼ਰਾਬ ਦੀ ਨਜਾਇਜ਼ ਵਿੱਕਰੀ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਅਤੇ ਢਾਬਿਆਂ ਸਮੇਤ ਕਈ ਥਾਵਾਂ ਤੇ ਚੈਕਿੰਗ ਕਰਕੇ ਇੱਕ ਵਿਸ਼ੇ ਮੁਹਿੰਮ ਚਲਾਈ ਹੈ। ਆਬਕਾਰੀ ਵਿਭਾਗ ਦੇ ਸਰਕਲ ਮੋਰਿੰਡਾ ਦੇ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਚੈਕਿੰਗ ਦੌਰਾਨ ਵਿਭਾਗ ਦੀ ਸਮੁੱਚੀ ਟੀਮ ਮੌਜੂਦ ਸੀ।
ਸ੍ਰੀ ਚਮਕੌਰ ਸਾਹਿਬ ਵਿਖੇ ਨਾਕੇ ਦੌਰਾਨ ਨਜਾਇਜ਼ ਸ਼ਰਾਬ ਸਬੰਧੀ ਵਾਹਨਾਂ ਦੀ ਚੈਕਿੰਗ ਦੌਰਾਨ ਆਬਕਾਰੀ ਇੰਸਪੈਕਟਰ ਸੁਰਜੀਤ ਸਿੰਘ ਤੇ ਹੋਰ। ਤਸਵੀਰ:ਜਗਮੋਹਣ ਸਿੰਘ ਨਾਰੰਗ
26-10-2026