27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਈ ਸ਼ੋਭਾ ਯਾਤਰਾ

ਘਨੌਲੀ, 26 ਅਕਤੂਬਰ (ਜਸਵੀਰ ਸਿੰਘ ਸੈਣੀ) - ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਬੇਗਮਪੁਰਾ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 27-10-2026
ਘਨੌਲੀ, 26 ਅਕਤੂਬਰ (ਜਸਵੀਰ ਸਿੰਘ ਸੈਣੀ) - ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਬੇਗਮਪੁਰਾ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਮਾਜ ਵਿਚ ਪਿਆਰ, ਆਪਸੀ ਭਾਈਚਾਰੇ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਦੀਪ, ਸਕੱਤਰ ਮਨੋਜ ਕੁਮਾਰ ਮੋਜੀ, ਖ਼ਜ਼ਾਨਚੀ ਦੀਪ ਬੇਗਮਪੁਰਾ, ਹਰਸ਼ ਪ੍ਰੀਤ, ਰਿਸ਼ੂ, ਗੋਲਡੀ, ਸਨੀ, ਰਵੀ ਅਤੇ ਹੋਰ ਪ੍ਰਬੰਧਕ ਹਾਜ਼ਰ ਸਨ।
ਪਿਛਲੀ ਖ਼ਬਰ ਮੋਹਾਲੀ ਵਿਖੇ ਕਰਵਾਈ ਮੈਰਾਥਨ ਦੌੜ ਵਿਚ ਸੂਬੇਦਾਰ ਮੇਜਰ ਸੁਖਬੀਰ ਸਿੰਘ ਨੇ ਮਾਰੀ ਬਾਜ਼ੀ 46 ਤੋਂ 55 ਸਾਲ ਉਮਰ ਵਰਗ ਵਿਚ ਹਾ... ਅਗਲੀ ਖ਼ਬਰ ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।