ਭਾਈ ਘਨੱਈਆ ਚੈਰੀਟੇਬਲ ਹਸਪਤਾਲ ਵਿਖੇ ਸਿਹਤ ਜਾਂਚ ਕੈਂਪ , 200 ਤੋਂ ਵੱਧ ਮਰੀਜ਼ਾਂ ਦੀ ਜਾਂਚ
ਨੰਗਲ, 26 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਵਲੋਂ ਚਲਾਏ ਜਾ ਰਹੇ ਭਾਈ ਘਨੱਈਆ ਚੈਰੀਟੇਬਲ ਹਸਪਤਾਲ, ਬ੍ਰਹਮਪੁਰ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 200 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਗਈ। ਹਸਪਤਾਲ ਦੇ ਸੰਸਥਾਪਕ ਨਿਰਦੇਸ਼ਕ ਡਾ.
ਨੰਗਲ, 26 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਵਲੋਂ ਚਲਾਏ ਜਾ ਰਹੇ ਭਾਈ ਘਨੱਈਆ ਚੈਰੀਟੇਬਲ ਹਸਪਤਾਲ, ਬ੍ਰਹਮਪੁਰ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 200 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਗਈ। ਹਸਪਤਾਲ ਦੇ ਸੰਸਥਾਪਕ ਨਿਰਦੇਸ਼ਕ ਡਾ. ਯੋਗੇਸ਼ ਧਵਨ ਦੀ ਦੇਖ-ਰੇਖ ਹੇਠ ਲਗਾਏ ਕੈਂਪ ਵਿਚ ਇਸਤਰੀ ਰੋਗਾਂ ਦੀ ਮਾਹਿਰ ਡਾ. ਵੇਹਰੁਗਨੀ ਅਤੇ ਐੱਮ.ਡੀ. ਮੈਡੀਸਨ ਦੇ ਮਾਹਿਰ ਡਾ. ਸ਼ਾਹਿਦ ਮਲਿਕ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਢੁੱਕਵੀਂ ਸਲਾਹ ਦਿੱਤੀ। ਹਸਪਤਾਲ ਵਲੋਂ ਇਲਾਕੇ ਦੇ ਲੋਕਾਂ ਨੂੰ ਸਸਤੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਨਿਯਮਤ ਓ.ਪੀ.ਡੀ. ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਰਿਆਇਤੀ ਦਰਾਂ ’ਤੇ ਡਾਇਲਸਿਸ ਦੀ ਸਹੂਲਤ ਵੀ ਉਪਲਬਧ ਹੈ। ਇਹ ਸੇਵਾਵਾਂ ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਟਰੱਸਟ ਦੇ ਸੰਸਥਾਪਕ ਨਿਰਦੇਸ਼ਕ ਐਡਵੋਕੇਟ ਅਸ਼ੋਕ ਮਨੋਚਾ ਅਤੇ ਡਾ. ਯੋਗੇਸ਼ ਧਵਨ ਦੀ ਦੇਖ-ਰੇਖ ਹੇਠ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਸ਼ਾਖਾ ਪ੍ਰਧਾਨ ਜਗਮੋਹਨ ਸਿੰਘ ਵਾਲੀਆ, ਸਾਬਕਾ ਪ੍ਰਧਾਨ ਜਰਨੈਲ ਸਿੰਘ ਸੰਧੂ, ਐਡਵੋਕੇਟ ਅਸ਼ੋਕ ਮਨੋਚਾ, ਡਾ. ਯੋਗੇਸ਼ ਧਵਨ, ਡਾ. ਵੇਹਰੁਗਨੀ, ਡਾ. ਸ਼ਾਹਿਦ ਮਲਿਕ, ਗੌਰਵ ਕੁਮਾਰ, ਸ਼ਿਖਾ, ਨੀਲਮ, ਅੰਕੁਸ਼, ਕੁਸੁਮ, ਰਾਜਿੰਦਰ ਅਤੇ ਰਾਮ ਮੂਰਤੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।