27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ-ਅਮਿਤ ਕੁਮਾਰ

ਰੂਪਨਗਰ, 26 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਕੱਤਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮਾਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਅਤੇ ਪ੍ਰਗਤੀ ਦੀ ਸਮੀਖਿਆ ਲਾਜ਼ਮੀ ਹੈ।

ਅਜੀਤ ਡੈਸਕ 27-10-2026
ਰੂਪਨਗਰ, 26 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਕੱਤਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮਾਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਅਤੇ ਪ੍ਰਗਤੀ ਦੀ ਸਮੀਖਿਆ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮਾਂਬੱਧਤਾ ਨੂੰ ਪਹਿਲ ਦਿੱਤੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਬੇਲੋੜੀ ਦੇਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਬਕਾਇਆ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ ਤਾਂ ਜੋ ਅਗਲੇ ਪੜਾਅ ਦੇ ਫੰਡ ਜਾਰੀ ਕਰਨ ਵਿਚ ਕੋਈ ਰੁਕਾਵਟ ਨਾ ਆਵੇ। ਸਮੀਖਿਆ ਦੌਰਾਨ ਐਮ.ਪੀ. ਲੈਡ, ਰੰਗਲਾ ਪੰਜਾਬ ਵਿਕਾਸ ਸਕੀਮ ਅਤੇ 15ਵੇਂ ਵਿੱਤ ਕਮਿਸ਼ਨ ਸਮੇਤ ਹੋਰ ਯੋਜਨਾਵਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਪਿੰਡਾਂ ਵਿਚ ਸੋਲਰ ਸਟਰੀਟ ਲਾਈਟਾਂ ਲਗਾਉਣ, ਓਪਨ ਜਿੰਮਨੇਜ਼ੀਅਮ ਸਥਾਪਤ ਕਰਨ, ਮਾਡਲ ਪੇਂਡੂ ਖੇਡ ਮੈਦਾਨਾਂ ਲਈ ਫੰਡਾਂ ਦੀ ਮੈਪਿੰਗ ਅਤੇ ਠੋਸ ਕੂੜਾ-ਕਰਕਟ ਦੇ ਵਿਗਿਆਨਕ ਨਿਪਟਾਰੇ ਲਈ ਚੱਲ ਰਹੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਮਿਤ ਕੁਮਾਰ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ, ਨੌਜਵਾਨਾਂ ਲਈ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਪ੍ਰਸ਼ਾਸਨ ਦੀਆਂ ਅਹਿਮ ਤਰਜੀਹਾਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੰਡਾਂ ਦੀ ਵਰਤੋਂ ਕਰਨ ਅਤੇ ਸਾਰੇ ਲੋੜੀਂਦੇ ਰਿਕਾਰਡ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਇਸ ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਐਕਸੀਅਨ ਜਲ ਸਪਲਾਈ ਰੋਹਿਤ ਕੁਮਾਰ ਬੀ.ਡੀ.ਪੀ.ਓ. ਸ੍ਰੀ ਅਨੰਦਪੁਰ ਸਾਹਿਬ ਤੋਂ ਇਸ਼ਾਨ ਚੌਧਰੀ, ਸ੍ਰੀ ਚਮਕੌਰ ਸਾਹਿਬ ਤੋਂ ਅਜੈਬ ਸਿੰਘ, ਨੂਰਪੁਰ ਬੇਦੀ ਤੋਂ ਅਮਰੀਕ ਸਿੰਘ, ਨੰਗਲ ਤੋਂ ਮਨਜੀਤ ਸਿੰਘ, ਮੋਰਿੰਡਾ ਤੋਂ ਲੈਨਿਨ ਗਰਗ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਰਤਗੜ੍ਹ ਦੀ ਅਨਾਜ ਮੰਡੀ ’ਚ ਹੁਣ ਤੱਕ 35046 ਕੁਇੰਟਲ ਝੋਨੇ ਦੀ ਖ਼ਰੀਦ ਅਗਲੀ ਖ਼ਬਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ 3 ਵਲੰਟੀਅਰਾਂ ਨੇ ਯੁਵਾ-ਸੰਗਮ ਪ੍ਰੋਗਰਾਮ ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।