28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ : ਜਥੇਦਾਰ ਜਰਨੈਲ ਸਿੰਘ ਔਲਖ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼ਹਿਰ ਰੂਪਨਗਰ ਵਿਖੇ ਬੀਤੀ ਰਾਤ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਜਥੇਦਾਰ ਜਰਨੈਲ ਸਿੰਘ ਔਲਖ ਨੇ ਸ਼ਿਰਕਤ ਕਰਦਿਆਂ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਪਵਿੱਤਰ ਬਾਣੀ, ਸਿੱਖਿਆਵਾਂ ਅਤੇ ਆਦਰਸ਼ ਮਨੁੱਖਤਾ ਨੂੰ ਸਚਾਈ, ਗਿਆਨ, ਸਮਾਨਤਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ।

ਅਜੀਤ ਡੈਸਕ 28-10-2026
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼ਹਿਰ ਰੂਪਨਗਰ ਵਿਖੇ ਬੀਤੀ ਰਾਤ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਜਥੇਦਾਰ ਜਰਨੈਲ ਸਿੰਘ ਔਲਖ ਨੇ ਸ਼ਿਰਕਤ ਕਰਦਿਆਂ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਪਵਿੱਤਰ ਬਾਣੀ, ਸਿੱਖਿਆਵਾਂ ਅਤੇ ਆਦਰਸ਼ ਮਨੁੱਖਤਾ ਨੂੰ ਸਚਾਈ, ਗਿਆਨ, ਸਮਾਨਤਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾ ਕੇ ਸਮਾਜ ਵਿਚ ਆਪਸੀ ਸਦਭਾਵਨਾ, ਬਰਾਬਰੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਜਥੇਦਾਰ ਔਲਖ ਨੇ ਇਸ ਪਾਵਨ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਭਗਵਾਨ ਵਾਲਮੀਕਿ ਮਹਾਰਾਜ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਨੇ ਕਰਵਾਇਆ ਅੰਤਰਰਾਸ਼ਟਰੀ ਰੇਡਿਓਲੋਜੀ ਪ੍ਰੋਗਰਾਮ ਲੀਡਰ ਹੈਲਥ ਕੇਅਰ ਗਰੁੱਪ ਦੇ ਗਲੋਬਲ ਸੀ.ਈ.ਓ.... ਅਗਲੀ ਖ਼ਬਰ ਨੂਰਪੁਰ ਬੇਦੀ ਪੁਲਿਸ ਵਲੋਂ ਅੱਧਾ ਕਿੱਲੋ ਅਫ਼ੀਮ ਸਮੇਤ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।