29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਫ਼ਾਈ ਸੇਵਕ ਯੂਨੀਅਨ ਅਤੇ ਐੱਸ . ਸੀ . ਭਾਈਚਾਰੇ ...

( ਸਫ਼ਾ 5 ਦੀ ਬਾਕੀ ) ਕਰਦਿਆਂ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਾਤੀ ਜਾਂ ਸਮਾਜਿਕ ਪਛਾਣ ਦੇ ਆਧਾਰ ’ਤੇ ਕਿਸੇ ਨਾਲ ਵੀ ਅਪਮਾਨਜਨਕ ਵਿਵਹਾਰ ਨਹੀਂ ਹੋਣਾ ਚਾਹੀਦਾ।

ਅਜੀਤ ਡੈਸਕ 29-10-2026
( ਸਫ਼ਾ 5 ਦੀ ਬਾਕੀ ) ਕਰਦਿਆਂ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਾਤੀ ਜਾਂ ਸਮਾਜਿਕ ਪਛਾਣ ਦੇ ਆਧਾਰ ’ਤੇ ਕਿਸੇ ਨਾਲ ਵੀ ਅਪਮਾਨਜਨਕ ਵਿਵਹਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਪ੍ਰਸ਼ਾਸਨ ਅਤੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ ਅਤੇ ਜਾਂਚ ਦੇ ਨਤੀਜਿਆਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ, ਬਨਵਾਰੀ ਲਾਲ ਰੋਪੜ, ਰਾਜੇਸ਼ ਬੰਗੜ ਰੋਪੜ, ਜਸਵੀਰ ਸਿੰਘ ਸਾਬਕਾ ਸਰਪੰਚ ਰਾਮਪੁਰ ਮਾਜਰੀ, ਸੁਖਵਿੰਦਰ ਸਿੰਘ ਸਰਪੰਚ ਭੰਗਾਲਾ, ਜਸਬੀਰ ਸਿੰਘ ਸਰਪੰਚ ਸਣਾਣਾ, ਜਗਮੇਲ ਸਿੰਘ ਸਰਪੰਚ ਫਤਿਹਪੁਰ, ਹਰਚੰਦ ਸਿੰਘ ਫਤਿਹਪੁਰ, ਅਮਰਾਓ ਸਿੰਘ ਬੱਦੋਮਾਜਰਾ, ਗੁਰਦਿਆਲ ਸਿੰਘ ਰੋਪੜ, ਜਸਵੀਰ ਸਿੰਘ ਰੋਪੜ, ਹਰਵਿੰਦਰ ਸਿੰਘ ਚਿਤਾਵਲੀ, ਬਿਕਰਮਜੀਤ ਸਿੰਘ ਵਿੱਕੀ ਪੰਡਿਤ ਅਤੇ ਮੁਗੇਸ਼ ਜੀ ਰੋਪੜ ਸਮੇਤ ਹੋਰ ਆਗੂ ਹਾਜ਼ਰ ਸਨ। ਅਜੈਵੀਰ ਸਿੰਘ ਲਾਲਪੁਰਾ ਨੇ ਚੰਨੀ ਤੋਂ ਮੰਗਿਆ ਜਵਾਬ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਰਣਜੀਤ ਸਿੰਘ ਤਰਖਾਣ ਮਾਜਰਾ ਵਲੋਂ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਲਾਏ ਗਏ ਦੋਸ਼ਾਂ ਦੇ ਮੱਦੇਨਜ਼ਰ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ ਸਹੀ ਪਾਏ ਜਾਣ ’ਤੇ ਐਫ.ਆਈ.ਆਰ. ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੇ ਮਾਣ-ਸਨਮਾਨ ਦੀ ਰੱਖਿਆ ਹੋਣੀ ਚਾਹੀਦੀ ਹੈ ਅਤੇ ਜਾਂਚ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਕੀਤੀ ਜਾਣੀ ਚਾਹੀਦੀ ਹੈ। ਲਾਲਪੁਰਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਵਾਲ ਕੀਤਾ ਕਿ ਦਲਿਤ ਸਮਾਜ ਦੇ ਹੱਕਾਂ ਅਤੇ ਸਨਮਾਨ ਦੀ ਗੱਲ ਕਰਨ ਵਾਲੀ ਕਾਂਗਰਸ ਪਾਰਟੀ ਇਸ ਮਾਮਲੇ ’ਤੇ ਕੀ ਰੁਖ਼ ਅਪਣਾਏਗੀ। ਉਨ੍ਹਾਂ ਪੁੱਛਿਆ ਕਿ ਕੀ ਚੰਨੀ ਸਬੰਧਤ ਆਗੂ ਖ਼ਿਲਾਫ਼ ਜਾਂਚ ਅਤੇ ਦੋਸ਼ ਸਾਬਤ ਹੋਣ ’ਤੇ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਮਾਣ-ਸਨਮਾਨ ਦੀ ਰਾਖੀ ਸਿਰਫ਼ ਸਿਆਸੀ ਬਿਆਨਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਅਜਿਹੇ ਮਾਮਲਿਆਂ ਵਿਚ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। 2 ਵਾਰ ਰੂਪਨਗਰ ਤੋਂ ਚੋਣ ਲੜ ਚੁੱਕੇ ਹਨ ਬਰਿੰਦਰ ਢਿੱਲੋਂ ਬਰਿੰਦਰ ਸਿੰਘ ਢਿੱਲੋਂ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਦੋ ਵਾਰ ਚੋਣ ਲੜ ਚੁੱਕੇ ਹਨ, ਪਰ ਦੋਵਾਂ ਵਾਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਉਨ੍ਹਾਂ ਵਲੋਂ ਤੀਜੀ ਵਾਰ ਚੋਣ ਲੜਨ ਦੀ ਤਿਆਰੀ ਕੀਤੇ ਜਾਣ ਦੀ ਚਰਚਾ ਹੈ। ਇਸ ਦੌਰਾਨ ਦਲਿਤ ਆਗੂ ਨਾਲ ਕਥਿਤ ਤਕਰਾਰ ਦਾ ਮਾਮਲਾ ਰੂਪਨਗਰ ਵਿਚ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਮਾਮਲੇ ਦੀ ਅਗਲੀ ਦਿਸ਼ਾ ਪੁਲਿਸ ਜਾਂਚ, ਸਬੰਧਤ ਧਿਰਾਂ ਦੇ ਪੱਖ ਅਤੇ ਕਾਂਗਰਸ ਪਾਰਟੀ ਵਲੋਂ ਕੀਤੀ ਜਾਣ ਵਾਲੀ ਕਾਰਵਾਈ ’ਤੇ ਨਿਰਭਰ ਕਰੇਗੀ।
ਪਿਛਲੀ ਖ਼ਬਰ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪ ਲਗਾਇਆ ਅਗਲੀ ਖ਼ਬਰ ਅਮਿਤੋਜ ਮਾਨ ਤੇ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਨੂੰ ਪਵੇਗੀ ਮਹਿੰਗੀ - ਗੌਰਵ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।