30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੁੱਝ ਦੁਕਾਨਾਂ ’ਤੇ ਵਸਤਾਂ ਦੇ ਨਮੂਨੇ ਲੈਣ ਮੌਕੇ ਸੇਫਟੀ ਟੀਮ। ਦੁੱਧ, ਪਨੀਰ, ਸਰ੍ਹੋਂ ਦੇ ਤੇਲ ਅਤੇ ਦੇਸੀ ਘਿਓ ਦੇ ਨਮੂਨੇ ਲਏ, ਦੁਕਾਨਦਾਰਾਂ ਨੂੰ ਸਫ਼ਾਈ ਤੇ ਮਿਆਰ ਬਰਕਰਾਰ ਰੱਖਣ ਦੀ ਹਦਾਇਤ

ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫਟੀ ਟੀਮ ਰੂਪਨਗਰ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਖਾਣ-ਪੀਣ ਦੀਆਂ ਦੁਕਾਨਾਂ ਅਤੇ ਕਰਿਆਨਾ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਦੁੱਧ, ਪਨੀਰ, ਸਰ੍ਹੋਂ ਦੇ ਤੇਲ ਅਤੇ ਦੇਸੀ ਘਿਓ ਸਮੇਤ ਕੁੱਲ ਪੰਜ ਨਮੂਨੇ ਲੈ ਕੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜੇ ਗਏ।

ਅਜੀਤ ਡੈਸਕ 30-10-2026
ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫੂਡ ਸੇਫਟੀ ਟੀਮ ਰੂਪਨਗਰ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਖਾਣ-ਪੀਣ ਦੀਆਂ ਦੁਕਾਨਾਂ ਅਤੇ ਕਰਿਆਨਾ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਦੁੱਧ, ਪਨੀਰ, ਸਰ੍ਹੋਂ ਦੇ ਤੇਲ ਅਤੇ ਦੇਸੀ ਘਿਓ ਸਮੇਤ ਕੁੱਲ ਪੰਜ ਨਮੂਨੇ ਲੈ ਕੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜੇ ਗਏ। ਜਾਂਚ ਮੁਹਿੰਮ ਦੌਰਾਨ ਟੀਮ ਨੇ ਦੁਕਾਨਦਾਰਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਵਸਤਾਂ ਨੂੰ ਢੱਕ ਕੇ ਰੱਖਣ ਤੇ ਭੋਜਨ ਸੁਰੱਖਿਆ ਦੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਮਠਿਆਈਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਮਠਿਆਈਆਂ ਸਾਫ਼-ਸੁਥਰੇ ਅਤੇ ਢੱਕੇ ਹੋਏ ਕਾਊਂਟਰਾਂ ਵਿਚ ਰੱਖਣ ਲਈ ਕਿਹਾ ਗਿਆ, ਤਾਂ ਜੋ ਉਨ੍ਹਾਂ ਨੂੰ ਧੂੜ, ਮੱਖੀਆਂ ਅਤੇ ਹੋਰ ਗੰਦਗੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਕਮਿਸ਼ਨਰ ਫੂਡ ਮਨਜਿੰਦਰ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੁੱਧ, ਪਨੀਰ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖਰੀਦਣ ਸਮੇਂ ਉਨ੍ਹਾਂ ਦੀ ਗੁਣਵੱਤਾ ਅਤੇ ਸਫ਼ਾਈ ਵੱਲ ਧਿਆਨ ਦੇਣ ਅਤੇ ਭਰੋਸੇਯੋਗ ਦੁਕਾਨਾਂ ਤੋਂ ਹੀ ਸਮਾਨ ਖਰੀਦਣ। ਉਨ੍ਹਾਂ ਕਾਰੋਬਾਰੀਆਂ ਨੂੰ ਵੀ ਭੋਜਨ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਫੂਡ ਸੇਫਟੀ ਵਿਭਾਗ ਵਲੋਂ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਮਿਆਰੀ ਭੋਜਨ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਅਜਿਹੀਆਂ ਜਾਂਚ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ।
ਪਿਛਲੀ ਖ਼ਬਰ ਅੱਜ ਵੱਖ - ਵੱਖ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਮਾਈਨਿੰਗ ਮਾਮਲੇ ’ਚ ਐਫ. ਆਈ. ਆਰ. ਦੇ ਬਾਵਜੂਦ ਕਾਰਵਾਈ ਨਾ ਹੋਣ ’ਤੇ ਸੰਦੀਪ ਪਾਠਕ ਨੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।