30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਨਾਲ ਭਾਜਪਾ ਆਗੂਆਂ ਨੇ ਕੀਤੀ ਵਿਚਾਰ-ਚਰਚਾ

ਘਨੌਲੀ, 29 ਅਕਤੂਬਰ (ਜਸਵੀਰ ਸਿੰਘ ਸੈਣੀ)– ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਘਨੌਲੀ ਸਰਕਲ ਦੇ ਭਾਜਪਾ ਆਗੂਆਂ ਨੇ ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਿਤ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਅਤੇ ਨਵਾਂ ਅਹੁਦਾ ਸੰਭਾਲਣ ’ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ।

ਅਜੀਤ ਡੈਸਕ 30-10-2026
ਘਨੌਲੀ, 29 ਅਕਤੂਬਰ (ਜਸਵੀਰ ਸਿੰਘ ਸੈਣੀ)– ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਘਨੌਲੀ ਸਰਕਲ ਦੇ ਭਾਜਪਾ ਆਗੂਆਂ ਨੇ ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਿਤ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਅਤੇ ਨਵਾਂ ਅਹੁਦਾ ਸੰਭਾਲਣ ’ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਚੌਕੀ ਇੰਚਾਰਜ ਗੁਰਿੰਦਰ ਸਿੰਘ ਨੇ ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਇਲਾਕਾ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਪੁਲਿਸ ਵਚਨਬੱਧ ਹੈ। ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਘਨੌਲੀ ਸਰਕਲ ਪ੍ਰਧਾਨ ਇੰਦਰਪਾਲ ਸਿੰਘ, ਤਰਲੋਚਨ ਸਿੰਘ, ਸਾਬਕਾ ਸਰਪੰਚ ਬਲਜੀਤ ਸਿੰਘ, ਸੀਨੀਅਰ ਭਾਜਪਾ ਆਗੂ ਪ੍ਰਿੰਸ ਕੌਸ਼ਿਕ, ਵਿਜੇ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜਾਗਰਣ ਦੀ ਆਰੰਭਤਾ ਤੋਂ ਪਹਿਲਾਂ ਧਰਤੀ ਪੂਜਣ ਕਰ ਰਹੇ ਪ੍ਰਬੰਧਕ । ਗਿੱਲਕੋ ਵੈਲੀ ਵਿਖੇ ਵਿਸ਼ਾਲ ਭਗਵਤੀ ਜਾਗਰਣ ਲਈ ਧਰਤੀ ਪੂ... ਅਗਲੀ ਖ਼ਬਰ ਭਗਵੰਤ ਸਿੰਘ ਮਟੌਰ ਦੀ ਪੁਲਿਸ ਵਲੋਂ ਨਜ਼ਰਬੰਦੀ ਨਿੰਦਣਯੋਗ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।