ਸੰਤ ਕਰਮ ਸਿੰਘ ਅਕੈਡਮੀ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਵਿਖੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਇੰਸਪੈਕਟਰ ਸੁਖਦੇਵ ਸਿੰਘ, ਇੰਚਾਰਜ ਐਜੂਕੇਸ਼ਨ ਸੈੱਲ ਨੇ ਵਿਦਿਆਰਥੀਆਂ, ਸਕੂਲੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਵਿਖੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਇੰਸਪੈਕਟਰ ਸੁਖਦੇਵ ਸਿੰਘ, ਇੰਚਾਰਜ ਐਜੂਕੇਸ਼ਨ ਸੈੱਲ ਨੇ ਵਿਦਿਆਰਥੀਆਂ, ਸਕੂਲੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਤੇਜ਼ ਰਫ਼ਤਾਰ ਅਤੇ ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਜਾਂ ਈਅਰਫ਼ੋਨ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਸੀਟ ਬੈਲਟ ਲਗਾਉਣ ਸਮੇਤ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਸੜਕ ਪਾਰ ਕਰਦੇ ਸਮੇਂ ਸਾਵਧਾਨੀ ਵਰਤਣ ਅਤੇ ਐਮਰਜੈਂਸੀ ਹੈਲਪ ਲਾਈਨ ਨੰਬਰ 112 ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਇਸ ਮੌਕੇ ਅਕੈਡਮੀ ਦੇ ਮੈਨੇਜਰ ਸਰਦਾਰ ਸੁਰਜਨ ਸਿੰਘ ਅਤੇ ਪ੍ਰਿੰਸੀਪਲ ਮੈਡਮ ਸਤਪਾਲ ਕੌਰ ਵੀ ਮੌਜੂਦ ਸਨ।