ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ
ਕੀਰਤਪੁਰ ਸਾਹਿਬ, 31 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਜ਼ਿਲ੍ਹੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪਿੰਡ ਦੇਹਣੀ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਪਿੰਡਾਂ ਦੇ ਲੋਕਾਂ ਅਤੇ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ।
ਪ
ਪਿੰਡ ਦੈਹਣੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਲਗਾਏ ਗਏ ਕੈਂਪ ਦੇ ਦ੍ਰਿਸ਼। (ਬੀਰ ਅੰਮ੍ਰਿਤਪਾਲ ਸਿੰਘ ਸੰਨੀ)
01-11-2026
ਕੀਰਤਪੁਰ ਸਾਹਿਬ, 31 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਜ਼ਿਲ੍ਹੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪਿੰਡ ਦੇਹਣੀ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਪਿੰਡਾਂ ਦੇ ਲੋਕਾਂ ਅਤੇ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਹੈ ਜਾਂ ਕਿਸੇ ਹੋਰ ਸਮਾਜਿਕ ਜਾਂ ਨਿੱਜੀ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਉਸ ਦੀ ਪਛਾਣ ਕਰਕੇ ਉਸ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤ ਨਾਲ ਹੋਈ ਮੀਟਿੰਗ ਦੌਰਾਨ ਪਿੰਡ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਖੇਡ ਮੈਦਾਨ ਬਣਾਉਣ ਦੀ ਮੰਗ ਨੂੰ ਵਿਸ਼ੇਸ਼ ਤੌਰ ’ਤੇ ਨੋਟ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ 15 ਦਿਨਾਂ ਦੇ ਅੰਦਰ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਨਸ਼ਿਆਂ ਤੋਂ ਦੂਰ ਰੱਖਣ ਦਾ ਇੱਕ ਪ੍ਰਭਾਵਸ਼ਾਲੀ ਤਰੀਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਨਿੱਜੀ ਰੰਜਸ਼ਾਂ ਕਾਰਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ। ਪੁਲਿਸ ਵਲੋਂ ਵੀ ਕਿਸੇ ਵਿਅਕਤੀ ਨੂੰ ਬੁਲਾਉਣ ਤੋਂ ਪਹਿਲਾਂ ਉਸ ਦੇ ਪਿਛੋਕੜ ਦੀ ਜਾਂਚ ਕਰਨ ਅਤੇ ਹਰ ਕਾਰਵਾਈ ਨਿਰਪੱਖ ਢੰਗ ਨਾਲ ਕਰਨ ਦੇ ਯਤਨ ਕੀਤੇ ਜਾਂਦੇ ਹਨ। ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਸਰਕਾਰ ਜਾਂ ਪੁਲਿਸ ਦੀ ਮੁਹਿੰਮ ਨਹੀਂ, ਸਗੋਂ ਇਹ ਇੱਕ ਲੋਕ ਲਹਿਰ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿਚ ਲੋਕਾਂ ਵਲੋਂ ਪੁਲਿਸ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਕਿ ਇੱਕ ਸ਼ੁੱਭ ਸੰਕੇਤ ਹੈ। ਨਸ਼ਿਆਂ ਦਾ ਮਾੜਾ ਪ੍ਰਭਾਵ ਸਿਰਫ਼ ਨਸ਼ਾ ਕਰਨ ਵਾਲੇ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪੂਰਾ ਪਰਿਵਾਰ ਅਤੇ ਸਮਾਜ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਮਾਵਾਂ ਅਤੇ ਭੈਣਾਂ ਨੂੰ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਿਵਾਰਾਂ ਦੀ ਜਾਗਰੂਕਤਾ ਅਤੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਿਚ ਵੱਡੀ ਮਦਦ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਭਰੋਸੇਯੋਗ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਡੀ.ਐੱਸ.ਪੀ.ਜਸ਼ਨਦੀਪ ਸਿੰਘ, ਮੋਹਿਤ ਦੀਵਾਨ ਉਪ ਜ਼ਿਲ੍ਹਾ ਕੋਆਰਡੀਨੇਟਰ, ਗੁਰਪ੍ਰੀਤ ਅਰੋੜਾ ਚੇਅਰਮੈਨ ਟਰੇਡ ਕਮਿਸ਼ਨ, ਥਾਣਾ ਮੁਖੀ ਰਾਹੁਲ ਸ਼ਰਮਾ, ਰਾਜ ਮੁੱਖ ਸਿੰਘ ਹਲਕਾ ਕੋਆਰਡੀਨੇਟਰ, ਸ਼ਮਸ਼ੇਰ ਸਿੰਘ ਵਾਈਸ ਹਲਕਾ ਕੋਆਰਡੀਨੇਟਰ, ਯੂਨਿਸ ਖ਼ਾਨ ਬਲਾਕ ਕੋਆਰਡੀਨੇਟਰ,ਕੁਲਵੰਤ ਸਿੰਘ ਸੋਸ਼ਲ ਮੀਡੀਆ ਇੰਚਾਰਜ, ਵਿੱਕੀ ਮਹਿਤਾ ਬਲਾਕ ਪ੍ਰਧਾਨ, ਵਰਿੰਦਰ ਸਿੰਘ ਬਲਾਕ ਲੀਡਰ ਯੁੱਧ ਨਸ਼ਿਆਂ ਵਿਰੁੱਧ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਟੀਨਾ ਨਗਰ ਕੌਂਸਲ ਪ੍ਰਧਾਨ, ਗਫੂਰ ਮੁਹੰਮਦ ਬਲਾਕ ਪ੍ਰਧਾਨ, ਸਵਰਨ ਸਿੰਘ ਹਾਜ਼ਰ ਸਨ।