ਸਹਿਕਾਰੀ ਸੁਸਾਇਟੀਆਂ ਸਬੰਧੀ ਨਵੀਂ ਨੀਤੀ ਵਿਰੁੱਧ 2 ਨਵੰਬਰ ਨੂੰ ਡੀ . ਸੀ . ਦਫ਼ਤਰ ਅੱਗੇ ਧਰਨਾ ਦੇਣਗੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਦਿੱਤਾ ਜਾਵੇਗਾ ਧਰਨਾ
ਰੂਪਨਗਰ, 31 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਹਿਕਾਰੀ ਸੁਸਾਇਟੀਆਂ ਸਬੰਧੀ ਲਾਗੂ ਕੀਤੀ ਜਾ ਰਹੀ ਨਵੀਂ ਨੀਤੀ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 2 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਅੱਗੇ ਧਰਨਾ ਦਿੱਤਾ ਜਾਵੇਗਾ। ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ।
ਅਜੀਤ ਡੈਸਕ
01-11-2026