02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕ ਦਿਨੇਸ਼ ਚੱਢਾ ਨੇ ਰਾਏਪੁਰ ਵਿਖੇ 3.18 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਕੰਮ ਕਰਵਾਇਆ ਸ਼ੁਰੂ

ਕਾਹਨਪੁਰ ਖੂਹੀ, 1 ਨਵੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਰਾਏਪੁਰ ਵਿਖੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਅਜੀਤ ਡੈਸਕ 02-11-2026
ਕਾਹਨਪੁਰ ਖੂਹੀ, 1 ਨਵੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਰਾਏਪੁਰ ਵਿਖੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ’ਤੇ ਕਰੀਬ 3 ਲੱਖ 18 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਕੰਮ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕੇ ਦੇ ਤਮਾਮ ਪਿੰਡਾਂ ਵਿਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੰਚਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਕੰਮ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਾਈਪ ਲਾਈਨ ਵਿਛਾਉਣ ਦੌਰਾਨ ਪਾਣੀ ਦੀ ਸਪਲਾਈ, ਪ੍ਰੈਸ਼ਰ ਤੇ ਲੀਕੇਜ ਵਰਗੇ ਤਕਨੀਕੀ ਪਹਿਲੂਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਅੰਤਰ ਸਕੂਲ ਮੁਕਾਬਲੇ ਅਗਲੀ ਖ਼ਬਰ 500 ਤੋਂ ਵੱਧ ਨੌਜਵਾਨਾਂ ਨੇ ਲਿਆ ਹਿੱਸਾ , ਵਿਧਾਇਕ ਦਿਨੇਸ਼ ਚੱਢਾ ਨੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।