02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਜੈਵੀਰ ਸਿੰਘ ਲਾਲਪੁਰਾ ਨੇ ਸ਼ੇਖ਼ਾਂ ਮੁਹੱਲੇ ’ਚ ਭਗਵਤੀ ਜਾਗਰਣ ਦੌਰਾਨ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ

ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰੂਪਨਗਰ ਦੇ ਸ਼ੇਖ਼ਾਂ ਮੁਹੱਲੇ ਵਿਖੇ ਕਰਵਾਏ ਗਏ ਵਿਸ਼ਾਲ ਭਗਵਤੀ ਜਾਗਰਣ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸਮਾਜ ਦੀ ਸੁੱਖ-ਸ਼ਾਂਤੀ ਅਤੇ ਹਰ ਪਰਿਵਾਰ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਅਜੀਤ ਡੈਸਕ 02-11-2026
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰੂਪਨਗਰ ਦੇ ਸ਼ੇਖ਼ਾਂ ਮੁਹੱਲੇ ਵਿਖੇ ਕਰਵਾਏ ਗਏ ਵਿਸ਼ਾਲ ਭਗਵਤੀ ਜਾਗਰਣ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸਮਾਜ ਦੀ ਸੁੱਖ-ਸ਼ਾਂਤੀ ਅਤੇ ਹਰ ਪਰਿਵਾਰ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਸਮਾਗਮ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਧਾਰਮਿਕ ਤੇ ਸਮਾਜਿਕ ਸਾਂਝ ਵਧਾਉਣ ਅਤੇ ਲੋੜਵੰਦਾਂ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਮੋਰਿੰਡਾ ਵਿਖੇ ਬਾਬਾ ਬਾਲਕ ਨਾਥ ਜੀ ਦਾ 11ਵਾਂ ਜਾਗਰਣ ਕਰਵਾਇਆ ਅਗਲੀ ਖ਼ਬਰ ਆਸ਼ਾ ਕੀ ਕਿਰਨ ਕਲੱਬ ਵਲੋਂ ਸਿਵਲ ਹਸਪਤਾਲ ’ਚ ਮਰੀਜ਼ਾਂ ਲਈ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।