ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੀ ਇਕੱਤਰਤਾ
ਮੋਰਿੰਡਾ, 2 ਨਵੰਬਰ (ਤਰਲੋਚਨ ਸਿੰਘ ਕੰਗ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਵਲੋਂ ਲੇਬਰ ਚੌਕ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਜਸਪਾਲ ਸਿੰਘ ਚਲਾਕੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ। ਇਸ ਸੰਬੰਧੀ ਜਨਰਲ ਸਕੱਤਰ ਮਿਸਤਰੀ ਰੁਪਿੰਦਰ ਸਿੰਘ ਬਮਨਾੜਾ ਨੇ ਦੱਸਿਆ ਕਿ ਮੀਟਿੰਗ ਵਿਚ ਯੂਨੀਅਨ ਦੀਆਂ ਸਰਗਰਮੀਆਂ, ਮਜ਼ਦੂਰਾਂ ਦੀਆਂ ਸਮੱਸਿਆਵਾਂ ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ।
ਮੋਰਿੰਡਾ, 2 ਨਵੰਬਰ (ਤਰਲੋਚਨ ਸਿੰਘ ਕੰਗ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਵਲੋਂ ਲੇਬਰ ਚੌਕ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਜਸਪਾਲ ਸਿੰਘ ਚਲਾਕੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ। ਇਸ ਸੰਬੰਧੀ ਜਨਰਲ ਸਕੱਤਰ ਮਿਸਤਰੀ ਰੁਪਿੰਦਰ ਸਿੰਘ ਬਮਨਾੜਾ ਨੇ ਦੱਸਿਆ ਕਿ ਮੀਟਿੰਗ ਵਿਚ ਯੂਨੀਅਨ ਦੀਆਂ ਸਰਗਰਮੀਆਂ, ਮਜ਼ਦੂਰਾਂ ਦੀਆਂ ਸਮੱਸਿਆਵਾਂ ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ ਨੇ ਦੱਸਿਆ ਕਿ ਡਿਪਟੀ ਸਕੱਤਰ ਪੰਜਾਬ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਾਉਣ, ਲੇਬਰ ਚੌਕ ਮੋਰਿੰਡਾ ਦੀ ਰਿਪੇਅਰ, ਸ਼ੈੱਡ ਲਈ ਲੋੜੀਂਦੇ ਫੰਡ ਜਾਰੀ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਸੰਘਰਸ਼ ਕੀਤਾ ਜਾਵੇਗਾ। ਜਥੇਬੰਦੀ ਨੇ ਪਰਵਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਵਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ। ਜਥੇਬੰਦੀ ਨੇ ਫੈਸਲਾ ਕੀਤਾ ਕਿ ਬਲਾਕ ਮੋਰਿੰਡਾ ਦਾ ਚੋਣ ਇਜਲਾਸ 9 ਨਵੰਬਰ ਨੂੰ ਲੇਬਰ ਚੌਕ ਮੋਰਿੰਡਾ ਵਿਖੇ ਹੋਵੇਗਾ। ਇਸ ਮੌਕੇ ਨਿਰਮਲ ਸਿੰਘ, ਪ੍ਰਕਾਸ਼ ਸਿੰਘ ਰੰਗੀਆਂ, ਰਣਬੀਰ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਮਨਦੀਪ ਸਿੰਘ ਨਥਮਲਪੁਰ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਕਮਲਜੀਤ ਸਿੰਘ, ਕਰਨੈਲ ਸਿੰਘ ਆਦਿ ਆਗੂ ਹਾਜ਼ਰ ਸਨ।