03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

­‘ਤੰਬਾਕੂ-ਮੁਕਤ ਯੁਵਾ ਮੁਹਿੰਮ’ ਤਹਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣ

ਸੰਤੋਖਗੜ੍ਹ, 2 ਨਵੰਬਰ (ਧਰਮ ਪਾਲ)-‘ਤੰਬਾਕੂ-ਮੁਕਤ ਯੁਵਾ ਮੁਹਿੰਮ 4. 0’ ਤਹਿਤ, ਊਨਾ ਸਥਿਤ ਮੁੱਖ ਮੈਡੀਕਲ ਅਧਿਕਾਰੀ (ਸੀ.

ਅਜੀਤ ਡੈਸਕ 03-11-2026
ਸੰਤੋਖਗੜ੍ਹ, 2 ਨਵੰਬਰ (ਧਰਮ ਪਾਲ)-‘ਤੰਬਾਕੂ-ਮੁਕਤ ਯੁਵਾ ਮੁਹਿੰਮ 4.0’ ਤਹਿਤ, ਊਨਾ ਸਥਿਤ ਮੁੱਖ ਮੈਡੀਕਲ ਅਧਿਕਾਰੀ (ਸੀ. ਐਮ. ਓ.) ਦੇ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਤੰਬਾਕੂ-ਮੁਕਤ ਸਮਾਜ ਦੀ ਸਿਰਜਣਾ ਵਿਚ ਮਦਦ ਕਰਨ ਲਈ ਪ੍ਰਣ ਲਿਆ। ਸਮਾਗਮ ਦੀ ਪ੍ਰਧਾਨਗੀ ਮੁੱਖ ਮੈਡੀਕਲ ਅਧਿਕਾਰੀ ਡਾ. ਸੰਜੀਵ ਕੁਮਾਰ ਵਰਮਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਜ਼ਿਲ੍ਹੇ ਵਿਚ 28 ਅਕਤੂਬਰ ਤੋਂ 26 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੌਕੇ ਡਾ. ਸੰਜੀਵ ਕੁਮਾਰ ਵਰਮਾ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਕੈਂਸਰ, ਦਿਲ ਦੀਆਂ ਬਿਮਾਰੀਆਂ ਤੇ ਫੇਫੜਿਆਂ ਨਾਲ ਸੰਬੰਧਤ ਗੰਭੀਰ ਬਿਮਾਰੀਆਂ ਦਾ ਮੁੱਖ ਕਾਰਨ ਹੈ। ਇਸ ਮੁਹਿੰਮ ਦਾ ਉਦੇਸ਼ ਖਾਸ ਤੌਰ ’ਤੇ ਨੌਜਵਾਨਾਂ ਨੂੰ ਤੰਬਾਕੂ ਉਤਪਾਦਾਂ ਤੋਂ ਦੂਰ ਰੱਖਣਾ ਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਖੁਦ ਤੰਬਾਕੂ ਤੋਂ ਦੂਰ ਰਹਿਣ, ਸਗੋਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਇਸ ਮੌਕੇ ਸਮਾਗਮ ਵਿਚ ਮੌਜੂਦ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਤੰਬਾਕੂ-ਮੁਕਤ ਸਮਾਜ ਦੀ ਸਿਰਜਣਾ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਦੀਪ ਸਿੰਘ ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਡਾ. ਪੁਸ਼ਪਿੰਦਰ ਰਾਣਾ, ਡਾ. ਵਿਸ਼ਾਲ ਠਾਕੁਰ, ਮਾਸ ਐਜੂਕੇਸ਼ਨ ਐਂਡ ਇਨਫਰਮੇਸ਼ਨ ਅਫਸਰ ਗੋਪਾਲ ਕ੍ਰਿਸ਼ਨਾ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਟਿਕਟ ਮਿਲਣ ’ਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਝਾਂਡੀਆਂ ਕਲਾਂ ਦੇ ਪਿੰਡ ਵਾਸੀਆਂ ਵਲੋਂ ਸਨਮਾਨ ਅਗਲੀ ਖ਼ਬਰ ਜਨਗਣਨਾ ਨਾਲ ਸੰਬੰਧਿਤ ਆਰੀਆ ਸਕੂਲ ਮੋਰਿੰਡਾ ਵਿਖੇ ਟ੍ਰੇਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।