04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਖ਼ਾਲਸਾ ਸਕੂਲ ਦੀ ਪ੍ਰਾਇਮਰੀ ਅਧਿਆਪਕਾ ਸਤਨਾਮ ਕੌਰ ਦੀ ਸੇਵਾ ਮੁਕਤੀ ’ਤੇ ਸਨਮਾਨ ਸਮਾਰੋਹ

ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਜੇ. ਐਸ.

ਅਜੀਤ ਡੈਸਕ 04-11-2026
ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਪ੍ਰਾਇਮਰੀ ਅਧਿਆਪਕਾ ਸੇਵਾਵਾਂ ਨਿਭਾ ਰਹੇ ਸਤਨਾਮ ਕੌਰ ਦੀ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ। ਇਸ ਸੰਬੰਧੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਵਲੋਂ ਖ਼ਾਲਸਾ ਸਕੂਲ ਵਿਖੇ ਬਤੌਰ ਪ੍ਰਾਇਮਰੀ ਅਧਿਆਪਿਕਾ ਆਪਣੀ ਸੇਵਾ 2006 ਵਿਚ ਸ਼ੁਰੂ ਕੀਤੀ ਸੀ ਤੇ 21 ਸਾਲ ਦੀ ਸ਼ਾਨਦਾਰ ਸੇਵਾ ਕਰਨ ਉਪਰੰਤ ਉਹ ਸੇਵਾ ਮੁਕਤ ਹੋ ਗਏ। ਪ੍ਰਿੰਸੀਪਲ ਵਾਲੀਆ ਕਿਹਾ ਕਿ ਉਹ ਇਕ ਬਹੁਤ ਹੀ ਮਿਹਨਤੀ ਅਧਿਆਪਿਕਾ ਸਨ ਅਤੇ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦਾ ਬਹੁਤ ਕਰੀਬੀ ਰਿਸ਼ਤਾ ਸੀ ਅਤੇ ਉਹ ਵਿਦਿਆਰਥੀਆਂ ਨੂੰ ਹਰ ਸਮੇਂ ਕੁੱਝ ਨਾ ਕੁੱਝ ਸਿਖਾਉਣ ਲਈ ਤਤਪਰ ਰਹਿੰਦੇ ਸਨ। ਇਸ ਮੌਕੇ ਉਨ੍ਹਾਂ ਦੀ ਸੇਵਾ ਮੁਕਤੀ ’ਤੇ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਡਾ. ਹਰਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਸਤਨਾਮ ਸਿੰਘ, ਅਨੂੰ ਬਾਲਾ, ਸ਼ਿਵਾਨੀ, ਅਮਰਜੀਤ ਕੌਰ, ਕੰਚਨ ਸ਼ਰਮਾ, ਵਨੀਤਾ ਸ਼ਰਮਾ, ਮਨਦੀਪ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਜਸਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਅੰਤਰ-ਸਕੂਲ ਯੁਵਕ ਮੇਲੇ ਵਿਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੁਜ਼ਾਫ਼ਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਸਭ ਤ... ਅਗਲੀ ਖ਼ਬਰ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।