04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ- ਕਾਲਜ ਵੇਟ ਲਿਫਟਿੰਗ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਨੰਗਲ, 3 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਸ਼ਿਆਂ ਦੇ ਦੁਰਉਪਯੋਗ ਨੂੰ ਰੋਕਣ ਲਈ ਹਰ ਕੈਮਿਸਟ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦਵਾਈਆਂ ਦੀ ਖ਼ਰੀਦ-ਵੇਚ ਬਿਨਾਂ ਬਿੱਲ ਤੋਂ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਰੋਪੜ ਡਰੱਗਿਸਟਸ ਐਂਡ ਕੈਮਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਦਰਸ਼ਨ ਚੌਧਰੀ ਨੇ ਹੋਟਲ ਸੋਨੀ ਅਰੀਨਾ ਵਿਖੇ ਐਸੋਸੀਏਸ਼ਨ ਦੀ ਸਾਲਾਨਾ ਆਮ ਮੀਟਿੰਗ ‘ਪ੍ਰਗਤੀ-2026’ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰੀ ਚਮਕੌਰ ਸਾਹਿਬ ਦੇ ਖਾਲਸਾ ਕਾਲਜ ਦੀਆਂ ਸਨਮਾਨਿਤ ਵਿਦਿਆਰਥਣਾਂ। ਤਸਵੀਰ : ਜਗਮੋਹਣ ਸਿੰਘ ਨਾਰੰਗ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ- ਕਾਲਜ ਵੇਟ ਲਿਫਟਿੰਗ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ 04-11-2026
ਨੰਗਲ, 3 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਸ਼ਿਆਂ ਦੇ ਦੁਰਉਪਯੋਗ ਨੂੰ ਰੋਕਣ ਲਈ ਹਰ ਕੈਮਿਸਟ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦਵਾਈਆਂ ਦੀ ਖ਼ਰੀਦ-ਵੇਚ ਬਿਨਾਂ ਬਿੱਲ ਤੋਂ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਰੋਪੜ ਡਰੱਗਿਸਟਸ ਐਂਡ ਕੈਮਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਦਰਸ਼ਨ ਚੌਧਰੀ ਨੇ ਹੋਟਲ ਸੋਨੀ ਅਰੀਨਾ ਵਿਖੇ ਐਸੋਸੀਏਸ਼ਨ ਦੀ ਸਾਲਾਨਾ ਆਮ ਮੀਟਿੰਗ ‘ਪ੍ਰਗਤੀ-2026’ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਮਿਸਟ ਸਿਰਫ਼ ਦਵਾਈਆਂ ਦੇ ਵਿਕਰੇਤਾ ਨਹੀਂ, ਸਗੋਂ ਸਿਹਤ ਸੇਵਾਵਾਂ ਦਾ ਅਹਿਮ ਹਿੱਸਾ ਹਨ। ਲੋਕਾਂ ਨੂੰ ਸਮੇਂ ਸਿਰ ਦਵਾਈਆਂ ਮੁਹੱਈਆ ਕਰਵਾਉਣ ਅਤੇ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਵੀ ਉਨ੍ਹਾਂ ਨੂੰ ਚੌਕਸੀ ਵਰਤਣੀ ਚਾਹੀਦੀ ਹੈ। ਉਨ੍ਹਾਂ ਸਮੂਹ ਕੈਮਿਸਟਾਂ ਨੂੰ ਕਾਨੂੰਨੀ ਨਿਯਮਾਂ ਅਨੁਸਾਰ ਦਵਾਈਆਂ ਦੀ ਵਿਕਰੀ ਅਤੇ ਹਰ ਲੈਣ-ਦੇਣ ਦਾ ਬਿੱਲ ਕੱਟਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਾਰੋਬਾਰ ਨੂੰ ਪਾਰਦਰਸ਼ੀ ਬਣਾਉਣ ਲਈ ਕੰਪਿਊਟਰੀਕ੍ਰਿਤ ਬਿਲਿੰਗ ਪ੍ਰਣਾਲੀ ਅਪਣਾਉਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਦੀ ਮੇਜ਼ਬਾਨੀ ਨੰਗਲ ਕੇਮਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕੁਮਾਰ ਤੇ ਸਕੱਤਰ ਦਿਨੇਸ਼ ਜੋਸ਼ੀ ਨੇ ਕੀਤੀ। ਇਸ ਵਿਚ ਜ਼ਿਲ੍ਹੇ ਭਰ ਦੇ ਕਰੀਬ 122 ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੱਤਰ ਵਿਨੇ ਰਾਵਲ, ਸੀਨੀਅਰ ਮੀਤ ਪ੍ਰਧਾਨ ਕਰਨ ਚੌਧਰੀ, ਬੀ.ਐਲ. ਵਰਮਾ, ਜਥੇਬੰਦਕ ਸਕੱਤਰ ਹਰਸ਼ ਕੋਹਲੀ, ਥੋਕ ਵਿੰਗ ਦੇ ਚੇਅਰਮੈਨ ਗਗਨਦੀਪ ਰਿਸ਼ੀ ਅਤੇ ਸਰਪ੍ਰਸਤ ਰਾਜਿੰਦਰ ਜੱਗੀ ਨੇ ਵੀ ਵਿਚਾਰ ਸਾਂਝੇ ਕੀਤੇ। ਅੰਤ ਵਿਚ ਮੈਂਬਰਾਂ ਨੇ ਪਾਰਦਰਸ਼ੀ ਕਾਰੋਬਾਰ ਅਤੇ ਨਸ਼ਿਆਂ ਵਿਰੁੱਧ ਸਾਂਝੇ ਯਤਨ ਜਾਰੀ ਰੱਖਣ ਦਾ ਅਹਿਦ ਲਿਆ।
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸਕੂਲ ਨੂਰਪੁਰ ਬੇਦੀ ਵਿਖੇ ਅੱਜ ਸਜੇਗਾ ‘ਦੀਵਾਲੀ ਫੈਸਟ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।