ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਈ.ਵੀ.ਐਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਲਈ ਤਿਆਰੀਆਂ ਦਾ ਜਾਇਜ਼ਾ
ਰੂਪਨਗਰ, 4 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ.
ਡ
ਡੀ. ਸੀ. ਨਾਲ ਮੀਟਿੰਗ ਦੀ ਤਸਵੀਰ ।
05-11-2026
ਰੂਪਨਗਰ, 4 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਪਹਿਲੇ ਪੱਧਰ ਦੀ ਜਾਂਚ (ਫ਼ਸਟ ਲੈਵਲ ਚੈਕਿੰਗ- ਐਫ.ਐਲ.ਸੀ) ਦੀ ਪ੍ਰਕਿਰਿਆ 12 ਨਵੰਬਰ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਅਗੇਤੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਈ.ਵੀ.ਐਮ. ਨੋਡਲ ਅਫ਼ਸਰ ਤੋਂ ਪਹਿਲੇ ਪੱਧਰ ਦੀ ਜਾਂਚ ਸਬੰਧੀ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਅਤੇ ਅਗੇਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਵਲੋਂ ਮੀਟਿੰਗ ਵਿਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਬੰਧਿਤ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਆਪਸੀ ਤਾਲਮੇਲ ਨਾਲ ਨਿਭਾਇਆ ਜਾਵੇ ਤਾਂ ਜੋ ਜਾਂਚ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਿ੍ਆ ਜਾ ਸਕੇ। ਉਨ੍ਹਾਂ ਨੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਨੂੰ ਈ.ਵੀ.ਐਮ. ਵੇਅਰ ਹਾਊਸ ਵਿਖੇ ਪੂਰੇ ਸੁਰੱਖਿਆ ਪ੍ਰਬੰਧ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੇਅਰ ਹਾਊਸ ਅਤੇ ਜਾਂਚ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਇਸ ਸਿਖਲਾਈ ਮੀਟਿੰਗ ਵਿਚ ਜ਼ਿਲ੍ਹਾ ਮਾਲ ਅਫ਼ਸਰ ਰੂਪਨਗਰ (ਈ.ਵੀ.ਐਮ. ਨੋਡਲ ਅਫ਼ਸਰ), ਸਹਾਇਕ ਡਾਇਰੈਕਟਰ ਮੱਛੀ ਪਾਲਣ (ਈ.ਵੀ.ਐਮ. ਸਹਾਇਕ ਨੋਡਲ ਅਫ਼ਸਰ), ਇੰਸਟਰਕਟਰ ਦਿਨੇਸ਼ ਸੈਣੀ, ਸਿਵਲ ਸਰਜਨ, ਜ਼ਿਲ੍ਹਾ ਫਾਇਰ ਅਫ਼ਸਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।