05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜੁਗਾੜ ਮੇਲਾ 5.0 ਵਿਚ ਸੰਤ ਕਰਮ ਸਿੰਘ ਅਕੈਡਮੀ ਦੀ ਵਿਦਿਆਰਥਣ ਯਾਨਾ ਨੇ ਹਾਸਿਲ ਕੀਤਾ ਪਹਿਲਾ ਸਥਾਨ

ਰੂਪਨਗਰ, 04 ਨਵੰਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਯਾਨਾ ਨੇ ਆਈ. ਆਈ.

ਅਜੀਤ ਡੈਸਕ 05-11-2026
ਰੂਪਨਗਰ, 04 ਨਵੰਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਯਾਨਾ ਨੇ ਆਈ.ਆਈ.ਟੀ. ਰੋਪੜ ਵਿਖੇ ਕਰਵਾਏ ਗਏ ਵਿਕਾਰੀ ਜੁਗਾੜ ਮੇਲਾ 5.0 ਵਿਚ ਆਪਣੇ ਸਟਾਰਟ ਅੱਪ ਦੀ ਪੇਸ਼ਕਾਰੀ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੁਕਾਬਲੇ ਵਿਚ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 650 ਵਿਦਿਆਰਥੀਆਂ ਨੇ ਆਪਣੀਆਂ ਐਂਟਰੀਆਂ ਭੇਜੀਆਂ। ਇੰਨੇ ਵੱਡੇ ਪੱਧਰ ਦੇ ਮੁਕਾਬਲੇ ਵਿਚ ਯਾਨਾ ਨੇ ਅਕੈਡਮੀ ਦੀ ਨੁਮਾਇੰਦਗੀ ਕਰਦਿਆਂ ਆਪਣੇ ਸਟਾਰਟ ਅੱਪ ਅਤੇ ਨਵੀਨਤਮ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਪਹਿਲਾਂ ਵੀ ਆਪਣੀ ਪ੍ਰਤਿਭਾ ਅਤੇ ਉੱਦਮੀ ਸੋਚ ਦਾ ਲੋਹਾ ਮਨਵਾ ਚੁੱਕੀ ਹੈ। ਉਸ ਨੇ ਸੀਜੀਸੀ ਯੂਨੀਵਰਸਿਟੀ ਦੇ ‘ਐਪੈਕਸ ਫਾਊਂਡਰ’ ਮੁਕਾਬਲੇ ਅਤੇ ਖ਼ਾਲਸਾ ਕਾਲਜ ਦੇ ‘ਆਈਡੀਆ ਸ਼ੋਅਕੇਸ’ ਪ੍ਰੋਗਰਾਮ ਵਿਚ ਵੀ ਪਹਿਲਾ ਸਥਾਨ ਹਾਸਲ ਕੀਤਾ ਸੀ। ਇਸ ਤੋਂ ਇਲਾਵਾ ਉਸ ਦੇ ਨਾਮ ਪੇਟੈਂਟ ਵੀ ਦਰਜ ਹੈ। ਉਸ ਨੇ ਖੋਜ ਪੱਤਰ ਵੀ ਲਿਖਿਆ ਹੈ ਅਤੇ ਉਸ ਦਾ ਸਟਾਰਟ ਅੱਪ ‘ਸ਼ਾਰਕ ਟੈਂਕ ਇੰਡੀਆ’ ਲਈ ਵੀ ਚੁਣਿਆ ਗਿਆ ਹੈ। ਯਾਨਾ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਨਾਲ ਅਕੈਡਮੀ ਦੇ ਮਾਣ ਵਿਚ ਹੋਰ ਵਾਧਾ ਹੋਇਆ ਹੈ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਵਲੋਂ ਯਾਨਾ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਕੌਮੀ ਟਰੈਕਿੰਗ ਕੈਂਪ ਵਿਚ ਹਿੱਸਾ ਲੈਣ ਉਪਰੰਤ ਸਕੂਲ ਪਰਤਣ ਤੇ ਐਨ.ਸੀ.ਸੀ. ਕੈਡਿਟ ਦਾ ਹੋਇਆ ਸਵਾਗਤ ਅਗਲੀ ਖ਼ਬਰ ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਕੰਮ ਕਰਦੇ 59 ਮੁਲਾਜ਼ਮ ਹੁਣ ਪੀ. ਐਸ.ਪੀ.ਸੀ.ਐਲ. ਅਧੀਨ ਕੰਟਰੈਕਟ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।