05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨੂਰਪੁਰ ਬੇਦੀ ਸਕੂਲ ਵਿਖੇ ‘ਦੀਵਾਲੀ ਫੈਸਟ’ ਧੂਮ ਧੜੱਕੇ ਨਾਲ ਕਰਵਾਇਆ

ਨੂਰਪੁਰ ਬੇਦੀ, 4 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ (ਲੜਕੇ) ਵਿਖੇ ’ਦੀਵਾਲੀ ਫੈਸਟ’ ਧੂਮ ਧੜੱਕੇ ਨਾਲ ਕਰਵਾਇਆ ਗਿਆ। ਸਮਾਗਮ ਦਾ ਉਦਘਾਟਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕੀਤਾ ਗਿਆ।

ਅਜੀਤ ਡੈਸਕ 05-11-2026
ਨੂਰਪੁਰ ਬੇਦੀ, 4 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ (ਲੜਕੇ) ਵਿਖੇ ’ਦੀਵਾਲੀ ਫੈਸਟ’ ਧੂਮ ਧੜੱਕੇ ਨਾਲ ਕਰਵਾਇਆ ਗਿਆ। ਸਮਾਗਮ ਦਾ ਉਦਘਾਟਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਕੁੱਲ 20 ਸਟਾਲ ਲਗਾਏ ਗਏ , ਜਿਨ੍ਹਾਂ ਵਿਚ ਵਿਦਿਆਰਥੀਆਂ ਵਲੋਂ ਸਨੈਕਸ, ਦੀਵਾਲੀ ਨਾਲ ਸਬੰਧਿਤ ਵੱਖ-ਵੱਖ ਸਜਾਵਟੀ ਅਤੇ ਹੋਰ ਵਸਤਾਂ ਤੋਂ ਇਲਾਵਾ ਵਪਾਰਕ ਅਦਾਰਿਆਂ ਵਲੋਂ ਵੀ ਆਪਣੇ ਸਟਾਲ ਲਗਾ ਗਏ ਜੋ ਖਿੱਚ ਦਾ ਕੇਂਦਰ ਬਣੇ ਰਹੇ। ਇਸ ਮੌਕੇ ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਨਾਲ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਪ੍ਰਤਿਭਾ ਦਿਖਾਉਣ, ਟੀਮ ਵਰਕ, ਪ੍ਰਬੰਧਕੀ ਯੋਗਤਾ ਅਤੇ ਵਪਾਰਕ ਗੁਣ ਸਿੱਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿਚ ਸਹਾਈ ਹੁੰਦੀਆਂ ਹਨ। ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ ਨੇ ਵੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸਟਾਲਾਂ ਦਾ ਨਿਰੀਖਣ ਕਰਦਿਆਂ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਵਸਤਾਂ ਅਤੇ ਉਨ੍ਹਾਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਰੱਸਾਕਸ਼ੀ ਦੇ ਦਿਲਚਸਪ ਰੋਚਕ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਪਲੱਸ ਟੂ ਸਾਇੰਸ ਦੇ ਵਿਦਿਆਰਥੀਆਂ ਦੀ ਟੀਮ ਨੇ ਪਲੱਸ ਟੂ ਕਾਮਰਸ ਦੇ ਵਿਦਿਆਰਥੀਆਂ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇਸ ਤੋਂ ਇਲਾਵਾ ਕੱਢੇ ਗਏ ਲਾਟਰੀ ਡਰਾਅ ਵਿਚ ਕਮਲਪ੍ਰੀਤ ਕੌਰ ਵਾਸੀ ਸਿੰਘਪੁਰ ਨੇ 11,000 ਰੁਪਏ ਦਾ ਪਹਿਲਾ ਇਨਾਮ, ਸੋਮਾ ਦੇਵੀ ਵਾਸੀ ਮਾਧੋਪੁਰ ਨੇ 5,100 ਰੁਪਏ ਦਾ ਦੂਜਾ ਇਨਾਮ ਅਤੇ ਹਰਜਿੰਦਰ ਸਿੰਘ ਵਾਸੀ ਮੁਕਾਰੀ ਨੇ 3,100 ਰੁਪਏ ਦਾ ਤੀਜਾ ਇਨਾਮ ਜਿੱਤਿਆ। ਅਖਿਲ ਭਾਰਤੀ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਕਾਂਗਰਸ ਬੀ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਵਲੋਂ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ 11,000 ਰੁਪਏ ਦੀ ਮਾਲੀ ਸਹਾਇਤਾ ਵੀ ਭੇਟ ਕੀਤੀ ਗਈ। ਸਰਪੰਚ ਨਿਰਮਲਾ ਦੇਵੀ ਅਤੇ ਜਰਨੈਲ ਸਿੰਘ ਲਾਲੀ ਨੇ ਸਾਂਝੇ ਤੌਰ ’ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਸਪੋਰਟਸ ਮੀਟ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ।ਪ੍ਰਿੰਸੀਪਲ ਅਨਿਲ ਕੁਮਾਰ ਨੇ ਮੁੱਖ ਮਹਿਮਾਨਾਂ ਅਤੇ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਦੇਸਰਾਜ ਸੈਣੀ, ਰਾਜੇਸ਼ ਚੌਧਰੀ, ਗੁਰਪਾਲ ਕੌਰ, ਬਰਿੰਦਰ ਕੁਮਾਰ, ਰਮਨਦੀਪ ਕੌਰ, ਅਰਜੁਨ ਸਿੰਘ, ਅਮਰਦੀਪ ਸਿੰਘ, ਧਰਮਿੰਦਰ, ਜੇਪੀ ਸਿੰਘ, ਅਸ਼ਵਨੀ ਕੁਮਾਰ, ਹਰਜੀਤ ਸਿੰਘ ਸੈਣੀ, ਸੁਰਿੰਦਰ ਸਿੰਘ ਭਟਨਾਗਰ, ਅਜਮੇਰ ਸਿੰਘ ਖੇੜੀ, ਗੁਰਿੰਦਰ ਕੌਰ, ਨੀਰਜ ਬਾਲਾ, ਮੇਘਨਾ, ਰਜਨੀ ਬਾਲਾ, ਜਸਵੰਤ ਕੌਰ, ਦਰਸ਼ਨ ਸਿੰਘ ਤੇ ਗੁਰਪਾਲ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਰੀਜ਼ਾਂ ਅਤੇ ਦੇਖਭਾਲ ਕਰਨ ਵਾਲਿਆਂ ਲਈ ਲੰਗਰ ਲਗਾਇਆ ਅਗਲੀ ਖ਼ਬਰ ਸੰਗਰੂਰ ਰੈਲੀ ਲਈ ਹਲਕਾ ਰੋਪੜ ਤੋਂ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।