06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੀ. ਜੀ. ਆਈ. ਚੰਡੀਗੜ੍ਹ ਲੰਗਰ ਲੋੜਵੰਦ ਸੇਵਾ ਮਿਸ਼ਨ’ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਵਾਈਆਂ ਅਤੇ ਰਾਸ਼ਨ ਭੇਟ

ਨੂਰਪੁਰ ਬੇਦੀ, 5 ਨਵੰਬਰ (ਵਿੰਦਰਪਾਲ ਝਾਂਡੀਆਂ)-‘ਪੀ. ਜੀ.

ਅਜੀਤ ਡੈਸਕ 06-11-2026
ਨੂਰਪੁਰ ਬੇਦੀ, 5 ਨਵੰਬਰ (ਵਿੰਦਰਪਾਲ ਝਾਂਡੀਆਂ)-‘ਪੀ. ਜੀ. ਆਈ. ਚੰਡੀਗੜ੍ਹ ਲੰਗਰ ਲੋੜਵੰਦ ਸੇਵਾ ਮਿਸ਼ਨ’ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਮੁੱਖ ਸੇਵਾਦਾਰ ਮਾ. ਚੰਨਣ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ ਸਮਾਜਿਕ ਸੇਵਾਵਾਂ ਦੀ ਲੜੀ ਤਹਿਤ ਇਲਾਕੇ ਦੇ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਦਵਾਈਆਂ ਤੇ ਰਾਸ਼ਨ ਸਮਗਰੀ ਭੇਟ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਕਾਂਗਰਸ ਬੀ. ਸੀ. ਸੈੱਲ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਵਲੋਂ ਸੰਸਥਾ ਦੀ ਤਰਫ਼ੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਦਵਾਈਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ, ਜਿਸ ਕਰਕੇ ਸੰਗਤਾਂ ਸੰਸਥਾ ਨੂੰ ਇਸ ਨੇਕ ਕਾਰਜ ਲਈ ਖੁੱਲ੍ਹ ਕੇ ਆਰਥਿਕ ਸਹਿਯੋਗ ਦੇਣ। ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਸੇਵਾ ਮਿਸ਼ਨ ਵਲੋਂ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਮੁੱਖ ਸੇਵਾਦਾਰ ਮਾ. ਚੰਨਣ ਸਿੰਘ ਨੇ ਕਿਹਾ ਕਿ ਸੰਸਥਾ ਵਲੋਂ ਭਵਿੱਖ ’ਚ ਵੀ ਸੰਗਤ ਦੇ ਸਹਿਯੋਗ ਨਾਲ ਅਜਿਹੇ ਨੇਕ ਕੰਮ ਜਾਰੀ ਰੱਖੇ ਜਾਣਗੇ। ਇਸ ਮੌਕੇ ਉਂਕਾਰ ਚੌਹਾਨ ਟੇਡੇਵਾਲ, ਰਾਜੀਵ ਮਾਲੀਆ, ਰੂਬੀ ਭੁੱਲਰ, ਹਰੀ ਸਿੰਘ ਫ਼ੌਜੀ, ਛਿੰਦਾ ਬਾਬਾ, ਅਰਸ਼ਦੀਪ, ਲਾਲ ਸਿੰਘ, ਗੁਰਦਿਆਲ ਸਿੰਘ, ਗੋਰਾ, ਵਿੱਕੀ, ਰਮਨ, ਕੌਸ਼ਲ, ਬਲਦੇਵ ਰਾਜ, ਰਾਜਬੀਰ ਸਿੰਘ, ਗਿਆਨ ਸਿੰਘ ਜੱਟਪੁਰ, ਕਰਨੈਲ ਸਿੰਘ, ਨਾਜ਼ਰ ਸਿੰਘ, ਬਲਵੀਰ ਸਿੰਘ, ਰਾਮਜੀ ਦਾਸ, ਹਰਪਾਲ ਸਿੰਘ, ਜੈਵੀਰ ਸਿੰਘ, ਵੇਦ ਪ੍ਰਕਾਸ਼, ਰੇਖਾ ਰਾਣੀ, ਬਬਲੀ ਦੇਵੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਲਪੁਰ ਵਿਖੇ ਜਠੇਰੇ ਗੋਤ ਲੈਰਾ ਦੀਆਂ ਸਤੀਆਂ ਦਾ ਚਾਲਾ 8 ਨੂੰ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਦੇ ਮੂਹਰੇ ਆੜ੍ਹਤੀਆਂ ਤੇ ਮੰਡੀ ਦੀ ਲੇਬਰ ਨੇ ਲਗਾਇਆ ਧਰਨਾ, ਆਵਾਜਾਈ ਕੀਤੀ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।