06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬੇਲਾ ਕਾਲਜ ਵਿਖੇ ਵੰਡੇ ਇੰਟਰਨਸ਼ਿਪ ਪ੍ਰੋਗਰਾਮ ਸਰਟੀਫਿਕੇਟ ਵੰਡ ਸਮਾਰੋਹ ਕਰਾਇਆ

ਬੇਲਾ, 5 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟ-ਗੈਰਜੂਏਟ ਹਿਊਮੈਨਟੀਜ਼ ਤੇ ਸੋਸ਼ਲ ਸਾਇੰਸਜ਼ ਵਿਭਾਗ ਦੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਪ੍ਰੋਗਰਾਮ ਵਿਚ ਸਮਰੱਥ ਸ਼ਰਮਾ, ਸੀ.

ਅਜੀਤ ਡੈਸਕ 06-11-2026
ਬੇਲਾ, 5 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪੋਸਟ-ਗੈਰਜੂਏਟ ਹਿਊਮੈਨਟੀਜ਼ ਤੇ ਸੋਸ਼ਲ ਸਾਇੰਸਜ਼ ਵਿਭਾਗ ਦੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਕਰਵਾਏ ਵਿਸ਼ੇਸ਼ ਪ੍ਰੋਗਰਾਮ ਵਿਚ ਸਮਰੱਥ ਸ਼ਰਮਾ, ਸੀ. ਈ. ਓ. ਨੈਸ਼ਨਲ ਐਜੂਕੇਸ਼ਨ ਟਰੱਸਟ ਆਫ਼ ਇੰਡੀਆ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਸ ਬਾਰੇ ਬੋਲਦਿਆਂ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਬੀ. ਏ. ਭਾਗ ਤੀਜਾ ਦੇ 70 ਵਿਦਿਆਰਥੀਆਂ ਲਈ 120 ਘੰਟੇ ਇੰਟਰਨਸ਼ਿਪ ਦਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਵਿਚ ਟਰੱਸਟ ਦੇ ਚੀਫ਼ ਐਗਜ਼ੈਕਟਿਵ ਅਫ਼ਸਰ ਸਮਰੱਥ ਸ਼ਰਮਾ ਨੇ ਬਤੌਰ ਮੈਂਟਰ ਭੂਮਿਕਾ ਨਿਭਾਈ ਅਤੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਨੂੰ ਉਲੀਕਣ ਅਤੇ ਮੁਲਾਂਕਣ ਦੀ ਜ਼ਿੰਮੇਵਾਰੀ ਨਿਭਾਈ। ਇੰਟਰਨਸ਼ਿਪ ਪੂਰੀ ਹੋਣ ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਸ੍ਰੀ ਸ਼ਰਮਾ ਨੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੂੰ ਸਮਾਜ ਸੇਵਾ ਵਿਚ ਹਿੱਸਾ ਪਾਉਣ ਅਤੇ ਸਹੀ ਰਾਹ ਤੇ ਤੁਰਨ ਦੀ ਨਸੀਹਤ ਦਿੱਤੀ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੇਂਡੂ ਵਰਗ ਦੇ ਨੌਜਵਾਨਾਂ ਲਈ ਅਜਿਹੇ ਮੌਕੇ ਬਹੁਤ ਹੀ ਲਾਭਦਾਇਕ ਹਨ ਅਤੇ ਇਹ ਸਿੱਖਿਆ ਨੂੰ ਕਿੱਤਾਮੁਖੀ ਤੇ ਤਜਰਬੇਕਾਰ ਬਣਾਉਣ ਲਈ ਭੂਮਿਕਾ ਨਿਭਾਉਂਦੇ ਹਨ। ਜ਼ਿਕਰਯੋਗ ਹੈ ਇਸ ਪ੍ਰੋਗਰਾਮ ਦੇ ਨੇਪਰੇ ਚੜ੍ਹਨ ਵਿਚ ਕਾਲਜ ਵਲੋਂ ਡਾ. ਕੁਲਦੀਪ ਕੌਰ ਅਤੇ ਡਾ. ਸੰਦੀਪ ਕੌਰ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਡਾ. ਮਮਤਾ ਅਰੋੜਾ, ਪੋ. ਸੁਨੀਤਾ ਰਾਣੀ, ਡਾ. ਹਰਪ੍ਰੀਤ ਕੌਰ, ਡਾ. ਅਣਖ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਤੇ ਸਪੋਰਟਸ ਕਮੇਟੀ ਮਕੜੋਨਾਂ ਖ਼ੁਰਦ ਦੀ ਮੀਟਿੰਗ ਅਗਲੀ ਖ਼ਬਰ ਐਚ. ਸੀ. ਐਲ. ਟੈਕ. ਦੇ ਐਚ. ਆਰ. ਮੁਖੀ ਨੇ ਲੈਮਰਿਨ ਟੈਕ ਸਕਿਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਸਫਲਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।