06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਵਿਦਿਆਰਥੀਆਂ ਨੇ ਪਲਾਸਟਿਕ ਦੀ ਸਹੀ ਵਰਤੋਂ ਸੰਬੰਧੀ ਕੀਤਾ ਜਾਗਰੂਕ

ਨੂਰਪੁਰ ਬੇਦੀ, 5 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਵਿਦਿਆਰਥੀਆਂ ਵਲੋਂ ਪਲਾਸਟਿਕ ਦੀ ਸਹੀ ਵਰਤੋਂ ਬਾਰੇ ਪੋਸਟਰ ਬਣਾ ਕੇ ਜਾਗਰੂਕ ਕੀਤਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ.

ਅਜੀਤ ਡੈਸਕ 06-11-2026
ਨੂਰਪੁਰ ਬੇਦੀ, 5 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਵਿਦਿਆਰਥੀਆਂ ਵਲੋਂ ਪਲਾਸਟਿਕ ਦੀ ਸਹੀ ਵਰਤੋਂ ਬਾਰੇ ਪੋਸਟਰ ਬਣਾ ਕੇ ਜਾਗਰੂਕ ਕੀਤਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਵੇਰ ਦੀ ਸਭਾ ਵਿਚ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਪਲਾਸਟਿਕ ਦਾ ਸਹੀ ਪ੍ਰਯੋਗ ਕਰਨ ਬਾਰੇ ਭਾਸ਼ਨ ਦਿੱਤਾ। ਇਸ ਤੋ ਬਾਅਦ ਪ੍ਰੋ. ਹਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਉਪਰਾਲਾ ਕਰਕੇ ਪਲਾਸਟਿਕ ਦੇ ਭੂਤ ਨੂੰ ਖ਼ਤਮ ਕਰਨ ਅਤੇ ਇਸ ਦੀ ਸਹੀ ਵਰਤੋਂ ਸੰਬੰਧੀ ਪੋਸਟਰ ਬਣਾਏ ਗਏ। ਪੋਸਟਰ ਬਣਾਉਣ ਵਿਚ ਸਹੀ ਭੂਮਿਕਾ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਜੈਸਮੀਨ ਤੇ ਅੰਮ੍ਰਿਤਜੋਤ ਨੇ ਬਾਖ਼ੂਬੀ ਨਿਭਾਈ। ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਦੁਰਵਰਤੋਂ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਬਾਰੇ ਜਾਣਕਾਰੀ ਦਿੱਤੀ ਉਥੇ ਇਸ ਦੀ ਸਹੀ ਪ੍ਰਯੋਗ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੀਆਂ ਸਹਾਇਕ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਸ਼ੈਲਰ ਮਾਲਕਾਂ ਦਾ ਕੋਟਾ ਪੂਰਾ , ਲਿਫ਼ਟਿੰਗ ਨਾ ਮਾਤਰ ,... ਅਗਲੀ ਖ਼ਬਰ ਭਾਜਪਾ ਵਫ਼ਦ ਵਲੋਂ ਐਸ. ਸੀ., ਐੱਸ. ਟੀ. ਰਾਖਵਾਂਕਰਨ ਨੂੰ ਲੈ ਕੇ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।