06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੋਰਿੰਡਾ ਇਲਾਕੇ ਦੇ ਸਿਹਤ ਕੇਂਦਰਾਂ ਵਿਚ ਲਗਾਏ ਟੀਕਾਕਰਨ ਕੈਂਪ

ਮੋਰਿੰਡਾ, 5 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਸਿਹਤ ਕੇਂਦਰਾਂ ਵਿਚ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪਾਂ ਦਾ ਆਯੋਜਨ ਕੀਤਾ। ਇਸ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 06-11-2026
ਮੋਰਿੰਡਾ, 5 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਸਿਹਤ ਕੇਂਦਰਾਂ ਵਿਚ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪਾਂ ਦਾ ਆਯੋਜਨ ਕੀਤਾ। ਇਸ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਟੰਡਨ ਨੇ ਦੱਸਿਆ ਕਿ ਹਫਤੇ ਦੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ। ਮਮਤਾ ਦਿਵਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਜਿਵੇਂ ਪੋਲੀਓ, ਕਾਲੀ ਖਾਂਸੀ, ਟੀ. ਬੀ., ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ, ਗਲਘੋਟੂ ਅਤੇ ਟੈਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ ਸੰਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਏ. ਐਨ . ਐਮ. ਆਰਤੀ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਆਪਣੇ ਗਰਭ ਵਿਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਸੰਤੁਲਿਤ ਭੋਜਨ ਦਾ ਸੇਵਨ ਕਰਨ। ਇਸ ਮੌਕੇ ਲਖਮਿੰਦਰ ਸਿੰਘ, ਸਮੂਹ ਏ. ਐਨ. ਐਮ., ਸਮੂਹ ਸੀ. ਐੱਚ. ਓ. ਤੇ ਆਸ਼ਾ ਵਰਕਰਜ਼ ਹਾਜ਼ਰ ਸਨ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਆਊਟਸੋਰਸ ਮੁਲਾਜ਼ਮਾਂ ਦੇ ਆਗੂਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਇੰਨਰਵੀਲ੍ਹ ਕਲੱਬ ਨੇ ਬਜ਼ੁਰਗਾਂ ਤੇ ਸੀਨੀਅਰ ਸਿਟੀਜ਼ਨਜ਼ ਨਾਲ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।