ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਵਾ. ਨੰ. 10 ਤੋਂ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵਲੋਂ ਫੇਜ਼-3ਬੀ2 ਦੀ ਮਾਰਕੀਟ ਦੇ ਪਿਛਲੇ ਪਾਸੇ ਸਥਿਤ ਸੜਕ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਕਾਹਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਲਾਕਾ ਵਾਸੀਆਂ ਵਲੋਂ ਕਾਫੀ ਸਮੇਂ ਤੋਂ ਸੜਕ ਦੀ ਮੁਰੰਮਤ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਇਹ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਕਾਸ ਕਾਰਜ ‘ਤੇ 70 ਲੱਖ ਰੁ. ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ‘ਤੇ ਵਾਰਡ ‘ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਸ ਲੜੀ ਨੂੰ ਉਹ ਭਵਿੱਖ ‘ਚ ਵੀ ਜਾਰੀ ਰੱਖਣਗੇ। ਇਸ ਮੌਕੇ ਫੇਜ਼-3ਬੀ2 ਮਾਰਕੀਟ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਸ਼ੀਤਲ ਸਿੰਘ, ਹਰਿੰਦਰ ਸਿੰਘ ਪਿੰਕੀ, ਕੁਲਵਿੰਦਰ ਕੌਰ, ਜਤਿੰਦਰਪਾਲ ਸਿੰਘ ਢੀਂਗਰਾ, ਵਰੁਣ ਕੁਮਾਰ ਤੇ ਨਵਦੀਪ ਸਿੰਘ ਵੀ ਹਾਜ਼ਰ ਸਨ।