07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਧਮਾਣਾ ਦਾ ਅਚਨਚੇਤ ਨਿਰੀਖਣ

ਨੂਰਪੁਰ ਬੇਦੀ, 6 ਨਵੰਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਧਮਾਣਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਤਖਤਗੜ੍ਹ ਸੰਜੀਵ ਕੁਮਾਰ ਤੇ ਸੈਂਟਰ ਇੰਚਾਰਜ ਹਰਜੀਤ ਸਿੰਘ ਵੀ ਮੌਜੂਦ ਸਨ।

ਅਜੀਤ ਡੈਸਕ 07-11-2026
ਨੂਰਪੁਰ ਬੇਦੀ, 6 ਨਵੰਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਧਮਾਣਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਤਖਤਗੜ੍ਹ ਸੰਜੀਵ ਕੁਮਾਰ ਤੇ ਸੈਂਟਰ ਇੰਚਾਰਜ ਹਰਜੀਤ ਸਿੰਘ ਵੀ ਮੌਜੂਦ ਸਨ। ਨਿਰੀਖਣ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ, ਕਲਾਸ-ਰੂਮਾਂ, ਨਵੀਆਂ ਬਣੀਆਂ ਟਾਇਲਟਾਂ ਅਤੇ ਸਕੂਲ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਕੂਲ ਵਿਚ ਬੱਚਿਆਂ ਦੀ ਪੜ੍ਹਾਈ ਅਤੇ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਉਨ੍ਹਾਂ ਨੇ ਤਸੱਲੀ ਪ੍ਰਗਟਾਈ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਮੱਦੇਨਜ਼ਰ ਤਿਆਰ ਕੀਤੀ ਸੁੰਦਰ ਰੰਗੋਲੀ ਦੀ ਵਿਸ਼ੇਸ਼ ਪ੍ਰਸ਼ੰਸਾ ਕੀਤੀ ਅਤੇ ਬੱਚਿਆਂ ਦੀ ਸਿਰਜਣਾਤਮਿਕਤਾ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਨੂੰ ਹਾਲ ਹੀ ਵਿਚ ਪ੍ਰਾਪਤ ਹੋਈਆਂ ਨਵੀਆਂ ਗ੍ਰਾਂਟਾਂ ਦੀ ਸਮੇਂ ਸਿਰ ਤੇ ਸੁਚੱਜੇ ਢੰਗ ਨਾਲ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੈਂਟਰ ਇੰਚਾਰਜ ਸੰਜੀਵ ਕੁਮਾਰ ਮੋਠਾਪੁਰ, ਪੰਡਿਤ ਨੀਰਜ ਚੰਦਨ, ਪਰਮਜੀਤ ਕੌਰ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਐਨ. ਪੀ. ਕੇ. ਖਾਦ ਦੀਆਂ ਕੀਮਤਾਂ ’ਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਦੀ ਆਰਥਿਕਤਾ ’ਤੇ ਵੱਡਾ ਹਮਲਾ-ਧਮਾਣਾਂ... ਅਗਲੀ ਖ਼ਬਰ ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਪਲੇਅ ਪੈਨ ਤੋਂ ਯੂ.ਕੇ.ਜੀ ਜਮਾਤਾਂ ਦੇ ਬੱਚਿਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।