ਪਿੰਡ ਦਹੀਰਪੁਰ ਨੂੰ ਵਿਧਾਇਕ ਦਿਨੇਸ਼ ਚੱਢਾ ਵਲੋਂ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ
ਨੂਰਪੁਰ ਬੇਦੀ, 6 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਦਹੀਰਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਦੇ ਮੰਤਵ ਨਾਲ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਅਜੀਤ ਡੈਸਕ
07-11-2026