08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਿੰਡ ਛੋਟੀ ਬੜੀ ਨੱਗਲ ਦੇ ਸਰਪੰਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

ਮੁੱਲਾਂਪੁਰ ਗਰੀਬਦਾਸ, 7 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਖਰੜ ਅੰਦਰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਛੋਟੀ ਬੜੀ ਨੱਗਲ ਦੇ ਮੌਜੂਦਾ ਸਰਪੰਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਸਰਪੰਚ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦਾ ਰਿਹਾ ਹੈ।

ਅਜੀਤ ਡੈਸਕ 08-11-2026
ਮੁੱਲਾਂਪੁਰ ਗਰੀਬਦਾਸ, 7 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਖਰੜ ਅੰਦਰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਛੋਟੀ ਬੜੀ ਨੱਗਲ ਦੇ ਮੌਜੂਦਾ ਸਰਪੰਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਸਰਪੰਚ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੀ ਤਰੱਕੀ, ਪਿੰਡਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀਆਂ ਮੁੱਖ ਤਰਜ਼ੀਹਾਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਛੋਟੀ ਬੜੀ ਨੱਗਲ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਸਰਕਲ ਪ੍ਰਧਾਨ ਗੁਰਮੇਲ ਸਿੰਘ ਜੈਅੰਤੀ ਮਾਜਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਦੌਰਾਨ ਚੌ. ਕੇਸਰ ਸਿੰਘ ਗੋਚਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਰ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ, ਲਿਹਾਜ਼ਾ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਾਰਟੀ ਨੂੰ ਹਲਕੇ ‘ਚ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰਕੇ ਕੰਮ ਕਰਨਗੇ।
ਪਿਛਲੀ ਖ਼ਬਰ ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵਲੋਂ ਭਲਕੇ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਅਗਲੀ ਖ਼ਬਰ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 400 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਦਸਤਾਵੇਜ਼ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।