08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਮਨਾਈ ਗ੍ਰੀਨ ਦੀਵਾਲੀ

ਨੂਰਪੁਰ ਬੇਦੀ , 7 ਨਵੰਬਰ (ਹਰਦੀਪ ਸਿੰਘ ਢੀਂਡਸਾ)-ਡੀ. ਏ.

ਅਜੀਤ ਡੈਸਕ 08-11-2026
ਨੂਰਪੁਰ ਬੇਦੀ , 7 ਨਵੰਬਰ (ਹਰਦੀਪ ਸਿੰਘ ਢੀਂਡਸਾ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਗਰੀਨ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਮਨਾਇਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆ ਰਥੀਆਂ ਨੂੰ ਇਨ੍ਹਾਂ ਤਿਉਹਾਰਾਂ ਦੇ ਅਸਲ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਦੀਵੇ ਤੇ ਗ੍ਰੀਟਿੰਗ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜੈਸਮੀਨ ਰਾਹੀ ਨੇ ਪਹਿਲਾ ਸਥਾਨ ਹਾਸਿਲ ਕਰਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਰੰਗੋਲੀ ਮੁਕਾਬਲੇ ’ਚ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ ਨੇ ਪਹਿਲਾ ਅਤੇ ਆਰਟਸ ਗਰੁੱਪ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਸਕੂਲ ਸਟਾਫ਼ ਨੂੰ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਤੋਹਫ਼ੇ ਵੀ ਭੇਟ ਕੀਤੇ ਗਏ। ਪ੍ਰਿੰ. ਹਰਦੀਪ ਸਿੰਘ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਰਚਨਾਤਮਿਕਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਛੁਪੀਆਂ ਕਲਾਤਮਕ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਵੀ ਪ੍ਰੇਰਿਤ ਕਰਦੇ ਹਨ। ਇਸ ਮੌਕੇ ਮਾ ਹਰੀਸ਼ ਸੋਨੀ, ਹਰਸ਼ਰਨ ਸਿੰਘ ਰਾਣਾ, ਕੁਲਵਿੰਦਰ ਰਾਣਾ, ਅਮਰਿੰਦਰ ਕੌਰ, ਸੁਮਨ ਦੇਵੀ, ਵੀਨਾ ਦੇਵੀ, ਦਲਜੀਤ ਕੌਰ, ਕੋਮਲ ਅਤੇ ਬਬੀਤਾ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸੈਂਟ ਮੈਰੀ ਸਕੂਲ ਦੇ ਬੱਚਿਆਂ ਨੇ ਨੂਰਪੁਰ ਬੇਦੀ ਤੇ ਬੈਂਸ ਵਿਖੇ ਰੈਲੀ ਕੱਢ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਅਗਲੀ ਖ਼ਬਰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣਾ ਅਜੋਕੇ ਸਮੇਂ ਦੀ ਅਹਿਮ ਲੋੜ-ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।