ਵਿਗਿਆਨ ਮੇਲੇ ਵਿਚ ਪ੍ਰਾਪਤੀ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ
ਸ੍ਰੀ ਚਮਕੌਰ ਸਾਹਿਬ, 7 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਦੀਆਂ ਵਿਦਿਆਰਥਣਾਂ ਨੂੰ ਬਲਾਕ ਪੱਧਰੀ ਵਿਗਿਆਨ ਮੇਲੇ ਵਿਚ ਮਾਣਮੱਤੀ ਪ੍ਰਾਪਤੀ ਕਰਨ ਤੇ ਸਕੂਲ ਪਹੁੰਚਣ ’ਤੇ ਸਕੂਲ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਵਲੋਂ ਸਨਮਾਨਿਤ ਕੀਤਾ। ਜਾਣਕਾਰੀ ਦਿੰਦਿਆਂ ਅਧਿਆਪਕ ਗੁਰਪ੍ਰੀਤ ਸਿੰਘ ਹੀਰਾ ਨੇ ਦੱਸਿਆ ਕਿ ਸੰਸਥਾ ਦੀਆਂ ਵਿਦਿਆਰਥਣਾਂ ਨੇ ਬਲਾਕ ਪੱਧਰੀ ਵਿਗਿਆਨ ਮੇਲੇ ਵਿਚ ਆਪਣੇ ਆਪਣੇ ਥੀਮ ਅਧੀਨ ਵਧੀਆ ਪ੍ਰਦਰਸ਼ਨ ਕੀਤਾ ਹੈ।
ਅਜੀਤ ਡੈਸਕ
08-11-2026