08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹਲਕਾ ਸਨੌਰ ਦੇ ‘ਆਪ’ ਆਗੂ ਇੰਦਰਜੀਤ ਸਿੰਘ ਸੰਧੂ ਨੇ ਪਾਰਟੀ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਸਨੌਰ, 7 ਨਵੰਬਰ (ਸੋਖਲ)-ਹਲਕਾ ਸਨੌਰ ਦੀ ਸਿਆਸਤ ’ਚ ਆਮ ਆਦਮੀ ਪਾਰਟੀ ਦੇ ਆਗੂ ਇੰਦਰਜੀਤ ਸਿੰਘ ਸੰਧੂ ਦੀ ਪਾਰਟੀ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਸ਼ੁਰੂ ਹੋ ਗਈ ਹੈ। ਇੰਦਰਜੀਤ ਸਿੰਘ ਸੰਧੂ, ਜੋ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਹੋਣ ਦੇ ਨਾਲ-ਨਾਲ ਵੇਅਰਹਾਊਸ ਦੇ ਵਾਈਸ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ, ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 08-11-2026
ਸਨੌਰ, 7 ਨਵੰਬਰ (ਸੋਖਲ)-ਹਲਕਾ ਸਨੌਰ ਦੀ ਸਿਆਸਤ ’ਚ ਆਮ ਆਦਮੀ ਪਾਰਟੀ ਦੇ ਆਗੂ ਇੰਦਰਜੀਤ ਸਿੰਘ ਸੰਧੂ ਦੀ ਪਾਰਟੀ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਸ਼ੁਰੂ ਹੋ ਗਈ ਹੈ। ਇੰਦਰਜੀਤ ਸਿੰਘ ਸੰਧੂ, ਜੋ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਹੋਣ ਦੇ ਨਾਲ-ਨਾਲ ਵੇਅਰਹਾਊਸ ਦੇ ਵਾਈਸ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ, ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਹਲਕਾ ਸਨੌਰ ਦੀ ਮੌਜੂਦਾ ਸਿਆਸੀ ਸਰਗਰਮੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇੰਦਰਜੀਤ ਸਿੰਘ ਸੰਧੂ ਪਿਛਲੇ ਸਮੇਂ ਤੋਂ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨਾਤਮਕ ਕੰਮਾਂ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਪਾਰਟੀ ਦੀ ਉੱਚ ਲੀਡਰਸ਼ਿਪ ਨਾਲ ਉਨ੍ਹਾਂ ਦੀ ਮੁਲਾਕਾਤ ਨੂੰ ਪਾਰਟੀ ਅੰਦਰ ਉਨ੍ਹਾਂ ਦੀ ਸਰਗਰਮੀ ਅਤੇ ਸਿਆਸੀ ਪਹੁੰਚ ਦੇ ਪੱਖੋਂ ਵੀ ਦੇਖਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਅਨੁਸਾਰ ਹਲਕਾ ਸਨੌਰ ਵਿਚ ਆਉਣ ਵਾਲੇ ਸਮੇਂ ਦੌਰਾਨ ਸਿਆਸੀ ਗਤੀਵਿਧੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਅਜਿਹੇ ਵਿਚ ਪਾਰਟੀ ਦੇ ਸਥਾਨਕ ਆਗੂਆਂ ਦੀ ਕੌਮੀ ਲੀਡਰਸ਼ਿਪ ਨਾਲ ਨੇੜਤਾ ਅਤੇ ਸੰਪਰਕ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਇਸ ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ, ਇਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ। ਹਾਲਾਂਕਿ ਇਸ ਮੁਲਾਕਾਤ ਤੋਂ ਬਾਅਦ ਹਲਕਾ ਸਨੌਰ ਦੇ ਸਿਆਸੀ ਗਲਿਆਰਿਆਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਮੁਲਾਕਾਤ ਦੇ ਸਿਆਸੀ ਤੌਰ ’ਤੇ ਕੀ ਮਾਇਨੇ ਸਾਹਮਣੇ ਆਉਂਦੇ ਹਨ।
ਪਿਛਲੀ ਖ਼ਬਰ ਰਾਮ ਗੋਪਾਲ ਮਾਝੀ ਨੂੰ ਸਦਮਾ, ਭੈਣ ਦਾ ਦਿਹਾਂਤ ਅਗਲੀ ਖ਼ਬਰ ਸਿੰਗਲਾ ਨੇ ਮਾਤਾ ਗੁਜਰੀ ਸਹਾਰਾ ਟਰੱਸਟ ਵਿਖੇ ਬੱਚਿਆਂ ਨਾਲ ਮਨਾਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।