11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੰਗਾਂ ਪੂਰੀਆਂ ਨਾ ਹੋਣ ’ਤੇ ਪਨਬੱਸ ਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਲੋਂ ਨੰਗਲ ਡਿਪੂ ਦੇ ਗੇਟ ’ਤੇ ਰੋਸ ਪ੍ਰਦਰਸ਼ਨ

ਨੰਗਲ, 10 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਤੋਂ ਖ਼ਫ਼ਾ ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

16 ਤੋਂ ਹੜਤਾਲ ਦੀ ਚਿਤਾਵਨੀ 11-11-2026
ਨੰਗਲ, 10 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਤੋਂ ਖ਼ਫ਼ਾ ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਨੰਗਲ ਡਿਪੂ ਵਿਖੇ ਗੇਟ ਰੈਲੀ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਰੈਲੀ ਦੌਰਾਨ ਸੂਬਾ ਆਗੂ ਅਮਰਜੀਤ ਸਿੰਘ ਭੱਟੀ ਨੇ ਕਿਹਾ ਕਿ ਸਰਕਾਰ ਨਾਲ ਹੁਣ ਤੱਕ 65 ਤੋਂ 70 ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਦੋਸ਼ ਲਾਇਆ ਕਿ ਟਰਾਂਸਪੋਰਟ ਮੰਤਰੀ ਦੇ ਨਿਰਦੇਸ਼ਾਂ ਦੇ ਬਾਵਜੂਦ ਵਿਭਾਗੀ ਅਧਿਕਾਰੀ ਫਾਈਲਾਂ ਅੱਗੇ ਨਹੀਂ ਭੇਜ ਰਹੇ। ਜਨਰਲ ਸਕੱਤਰ ਦਿਆਲ ਮਾਹੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ 26 ਅਕਤੂਬਰ ਨੂੰ ਪਟਿਆਲਾ ਵਿਖੇ ਪੀ. ਆਰ. ਟੀ. ਸੀ. ਦੇ ਆਊਟਸੋਰਸ ਮੁਲਾਜ਼ਮਾਂ ਨੂੰ ਦਿੱਤੇ ਆਫ਼ਰ ਲੈਟਰ ਮਹਿਜ਼ ਕਾਗ਼ਜ਼ ਸਾਬਤ ਹੋਏ ਹਨ, ਕਿਉਂਕਿ ਅਜੇ ਤੱਕ ਇੱਕ ਵੀ ਮੁਲਾਜ਼ਮ ਕੰਟਰੈਕਟ ’ਤੇ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਠੇਕੇਦਾਰਾਂ ਦੀ ਵਿਚੋਲਗੀ ਖ਼ਤਮ ਕਰਨ ਦੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ।
ਪਿਛਲੀ ਖ਼ਬਰ ਫਲੈਕਸਾਂ, ਪ੍ਰੈੱਸ ਕਾਨਫ਼ਰੰਸਾਂ ਤੇ ਲੋਕ ਸੰਪਰਕ ਰਾਹੀਂ ਤਾਕਤ ਦਿਖਾਉਣ ਦੀ ਲੱਗੀ ਹੋੜ ਅਗਲੀ ਖ਼ਬਰ ਪਿੰਡ ਝਾਂਡੀਆਂ ਕਲਾਂ ਵਿਖੇ ਵਿਸ਼ਵਕਰਮਾ ਮੰਦਰ ’ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।