12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਬਾਬਾ ਪ੍ਰੀਤਮ ਸਿੰਘ ਦੀ ਬਰਸੀ ਮੌਕੇ ਸਮਾਗਮ ਦੌਰਾਨ ਜਥੇ. ਔਲਖ ਨੇ ਕੀਤੀ ਸ਼ਮੂਲੀਅਤ

ਨੂਰਪੁਰ ਬੇਦੀ, 11 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਪਿੰਡ ਜਟਵਾਹੜ ਵਿਖੇ ਸੰਤ ਬਾਬਾ ਅਜੈਬ ਸਿੰਘ ਫੱਕਰ ਵਲੋਂ ਸੰਤ ਬਾਬਾ ਪ੍ਰੀਤਮ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ-ਨਾਲ ਛਿੰਝ ਮੇਲਾ ਵੀ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਖੇਡ ਪ੍ਰੇਮੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 12-11-2026
ਨੂਰਪੁਰ ਬੇਦੀ, 11 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਪਿੰਡ ਜਟਵਾਹੜ ਵਿਖੇ ਸੰਤ ਬਾਬਾ ਅਜੈਬ ਸਿੰਘ ਫੱਕਰ ਵਲੋਂ ਸੰਤ ਬਾਬਾ ਪ੍ਰੀਤਮ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ-ਨਾਲ ਛਿੰਝ ਮੇਲਾ ਵੀ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਖੇਡ ਪ੍ਰੇਮੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸੰਤ ਬਾਬਾ ਪ੍ਰੀਤਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਸੰਤ ਮਹਾਂਪੁਰਸ਼ਾਂ ਵਲੋਂ ਦਰਸਾਏ ਧਾਰਮਿਕ ਅਤੇ ਸਮਾਜ ਸੇਵਾ ਦੇ ਮਾਰਗ ’ਤੇ ਚੱਲਣ ਦੀ ਮਹੱਤਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ। ਇਸ ਉਪਰੰਤ ਸੰਤ ਬਾਬਾ ਅਜੈਬ ਸਿੰਘ ਫੱਕਰ ਵਲੋਂ ਜਥੇ ਔਲਖ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਜਥੇਦਾਰ ਔਲਖ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਅਤੇ ਛਿੰਝ ਮੇਲੇ ਸਾਡੀ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਤੇ ਸਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੁਸ਼ਤੀ ਦੀ ਪੁਰਾਤਨ ਰਵਾਇਤ ਨੂੰ ਜਿਉਂਦਾ ਰੱਖਣ ਲਈ ਅਜਿਹੇ ਮੇਲਿਆਂ ਦਾ ਆਯੋਜਨ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਕੱਲ੍ਹ ਦੀ ਮੀਟਿੰਗ ਵਿਚ ਹੱਲ ਨਾ ਨਿਕਲਿਆ ਤਾਂ 14 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਰਚੰਦ ਸਿੰਘ ਬਰਸਟ ਨੇ ਲੋਕ ਮਿਲਣੀ ਦੌਰਾਨ ਹਲਕੇ ਦੇ ਵਿਕਾਸ ਤੇ ਲੋਕ ਮਸਲਿਆਂ ਬਾਰੇ ਕੀਤੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।