12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰਕਾਰੀ ਕਾਲਜ ਦੇ 2 ਹਾਕੀ ਖਿਡਾਰੀਆਂ ਦੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਂਪ ਲਈ ਚੋਣ

ਰੂਪਨਗਰ, 11 ਨਵੰਬਰ (ਯਸ਼ਵੰਤ ਬੱਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੰਤਰ-ਕਾਲਜ ਹਾਕੀ (ਲੜਕਿਆਂ) ਦੇ ਖੇਡ ਮੁਕਾਬਲੇ ਡੀ. ਏ.

ਅੰਤਰ - ਕਾਲਜ ਹਾਕੀ ਮੁਕਾਬਲਿਆਂ ’ ਚ ਟੀਮ ਨੇ ਜਿੱਤਿਆ ਕਾਂਸੀ ਤਗਮਾ 12-11-2026
ਰੂਪਨਗਰ, 11 ਨਵੰਬਰ (ਯਸ਼ਵੰਤ ਬੱਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੰਤਰ-ਕਾਲਜ ਹਾਕੀ (ਲੜਕਿਆਂ) ਦੇ ਖੇਡ ਮੁਕਾਬਲੇ ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਰੋਪੜ ਦੀ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗ਼ਮਾ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਕਾਲਜ ਵਿਖੇ ਪਹੁੰਚਣ ’ਤੇ ਖਿਡਾਰੀਆਂ ਦਾ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਅਤੇ ਸਮੂਹ ਕਾਲਜ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਕਾਲਜ ਦੇ ਖਿਡਾਰੀ ਦਿਲਪ੍ਰੀਤ ਸਿੰਘ ਅਤੇ ਗਣੇਸ਼ ਕੁਮਾਰ ਦੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਂਪ ਲਈ ਚੋਣ ਹੋਈ ਹੈ, ਜੋ ਕਿ ਕਾਲਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਪਤੀ ਪਿੱਛੇ ਟੀਮ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਅਤੇ ਕੋਚ ਲਵਜੀਤ ਸਿੰਘ ਕੰਗ, ਖੇਡ ਵਿਭਾਗ ਰੂਪਨਗਰ ਦੇ ਸਹਿਯੋਗ ਅਤੇ ਖਿਡਾਰੀਆਂ ਦੀ ਅਣਥੱਕ ਮਿਹਨਤ ਦਾ ਅਹਿਮ ਯੋਗਦਾਨ ਰਿਹਾ ਹੈ।
ਪਿਛਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਖੈਰਾਬਾਦ ਵਿਖੇ ਅਤਿ-ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।