12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਧਾਇਕ ਰੰਧਾਵਾ ਨੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਖ਼ਰੀਦੀ ਮਸ਼ੀਨ ਨੂੰ ਸਫ਼ਾਈ ਦੇ ਕੰਮ ਲਈ ਰਵਾਨਾ ਕੀਤਾ

ਲਾਲੜੂ, 11 ਨਵੰਬਰ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਦੇ ਮਕਸਦ ਨਾਲ 39. 60 ਲੱਖ ਰੁ.

ਅਜੀਤ ਡੈਸਕ 12-11-2026
ਲਾਲੜੂ, 11 ਨਵੰਬਰ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਦੇ ਮਕਸਦ ਨਾਲ 39.60 ਲੱਖ ਰੁ. ਦੀ ਲਾਗਤ ਨਾਲ ਖ਼ਰੀਦੀ ਗਈ ਆਧੁਨਿਕ ਸੀਵਰੇਜ ਨੂੰ ਸਾਫ਼ ਕਰਨ ਵਾਲੀ ਮਸ਼ੀਨ ਨੂੰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵੱਖ-ਵੱਖ ਵਾਰਡਾਂ ਵਿਚ ਸੀਵਰੇਜ ਦੀ ਸਫ਼ਾਈ ਲਈ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਹ 4000 ਲੀਟਰ ਸਮਰੱਥਾ ਵਾਲੀ ਸਕਸ਼ਨ-ਕਮ-ਜੈਟਿੰਗ ਮਸ਼ੀਨ ਹੈ, ਜੋ ਕਿ ਮਹਿੰਦਰਾ ਵਾਹਨ ‘ਤੇ ਫਿੱਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਦੀ ਮਦਦ ਨਾਲ ਨਗਰ ਕੌਂਸਲ ਲਾਲੜੂ ਦੇ ਸਾਰੇ 17 ਵਾਰਡਾਂ ‘ਚ ਸੀਵਰੇਜ ਦੀ ਸਫ਼ਾਈ ਅਤੇ ਰੱਖ-ਰਖਾਅ ਦਾ ਕੰਮ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਨਾਲ-ਨਾਲ ਸਫ਼ਾਈ ਅਤੇ ਸੀਵਰੇਜ ਪ੍ਰਬੰਧਾਂ ਨੂੰ ਆਧੁਨਿਕ ਬਣਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲੜੂ ਦੇ ਸਾਰੇ 17 ਵਾਰਡਾਂ ਲਈ ਇਹ ਮਸ਼ੀਨ ਮੁਹੱਈਆ ਕਰਵਾਉਣਾ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵੱਲ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ। ਇਸ ਨਾਲ ਸੀਵਰੇਜ ਦੀ ਸਫ਼ਾਈ ਸੰਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜ਼ੋਰਾਵਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ ਸਮੇਤ ਕੌਂਸਲਰ, ਵਾਰਡ ਇੰਚਾਰਜ ਅਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਵਲੋਂ 35 ਲੱਖ ਦੀ ਲਾਗਤ ਨਾਲ 1.95 ਏਕੜ ’ਚ ਤਿਆਰ ਪਿੰਡ ਨਗਾਰੀ ਦੇ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।