ਵਿਧਾਇਕ ਚੱਢਾ ਦੇ ਵਿਸ਼ੇਸ਼ ਯਤਨਾਂ ਸਦਕਾ ਨੂਰਪੁਰ ਬੇਦੀ ਇਲਾਕੇ ਨੂੰ ਮਿਲੇਗਾ 30 ਬੈੱਡਾਂ ਦੇ ਨਵੇਂ ਹਸਪਤਾਲ ਦਾ ਵੱਡਾ ਤੋਹਫ਼ਾ
ਨੂਰਪੁਰ ਬੇਦੀ, 12 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਨਿਰੰਤਰ ਵਿਸ਼ੇਸ਼ ਯਤਨਾਂ ਸਦਕਾ ਨੂਰਪੁਰ ਬੇਦੀ ਇਲਾਕੇ ਨੂੰ ਇਕ ਹੋਰ ਵੱਡਾ ਵਿਕਾਸਮਈ ਤੋਹਫ਼ਾ ਮਿਲਣ ਜਾ ਰਿਹਾ ਹੈ। ਧਾਰਮਿਕਤਾ ਦੇ ਤੌਰ ’ਤੇ ਜਾਣੇ ਜਾਂਦੇ ਧਾਮ ਝਾਂਡੀਆਂ ਕਲਾਂ ਵਿਖੇ 30 ਬੈੱਡਾਂ ਦਾ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਬਣਾਉਣ ਲਈ ਪੰਜਾਬ ਸਰਕਾਰ ਵਲੋਂ 13 ਕਰੋੜ 62 ਲੱਖ 47 ਹਜ਼ਾਰ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨਾਲ ਹੋਰ। ਤਸਵੀਰ : ਵਿੰਦਰਪਾਲ ਝਾਂਡੀਆਂ
13-11-2026