13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਜੌਲੀ ਮੋੜ - ਪੋਲੀਆਂ ਸੜਕ ਨੂੰ ਚੌੜਾ ਕਰਨ ਲਈ 444 ਕਰੋੜ ਰੁਪਏ ਮਨਜ਼ੂਰ - ਮੁਕੇਸ਼ ਅਗਨੀਹੋਤਰੀ

ਸੰਤੋਖਗੜ੍ਹ, 12 ਨਵੰਬਰ (ਧਰਮ ਪਾਲ)-ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਅਜੌਲੀ ਮੋੜ ਤੋਂ ਪੋਲੀਆਂ ਤੱਕ ਦੀ ਮੌਜੂਦਾ ਸੜਕ ਨੂੰ ਵੱਡੇ ਪੱਧਰ ’ਤੇ ਚੌੜਾ ਕਰਨ ਲਈ 444 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ ’ਬਲਕ ਡਰੱਗ ਪਾਰਕ’ ਤੱਕ ਸੜਕੀ ਸੰਪਰਕ ਬਿਹਤਰ ਹੋਵੇਗਾ ਅਤੇ ਖੇਤਰ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਅਜੀਤ ਡੈਸਕ 13-11-2026
ਸੰਤੋਖਗੜ੍ਹ, 12 ਨਵੰਬਰ (ਧਰਮ ਪਾਲ)-ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਅਜੌਲੀ ਮੋੜ ਤੋਂ ਪੋਲੀਆਂ ਤੱਕ ਦੀ ਮੌਜੂਦਾ ਸੜਕ ਨੂੰ ਵੱਡੇ ਪੱਧਰ ’ਤੇ ਚੌੜਾ ਕਰਨ ਲਈ 444 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ ’ਬਲਕ ਡਰੱਗ ਪਾਰਕ’ ਤੱਕ ਸੜਕੀ ਸੰਪਰਕ ਬਿਹਤਰ ਹੋਵੇਗਾ ਅਤੇ ਖੇਤਰ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਮਨਜ਼ੂਰੀ ਲੈਣ ਲਈ ਕੇਂਦਰ ਸਰਕਾਰ ਦੇ ਵੱਖ-ਵੱਖ ਪੱਧਰਾਂ ’ਤੇ ਲਗਾਤਾਰ ਪੈਰਵੀ ਕੀਤੀ ਸੀ। ਇਸ ਮੌਕੇ ਉਨ੍ਹਾਂ ਨੇ ਸਾਰੇ ਪਾਰਟੀ ਵਰਕਰਾਂ ਤੇ ਸਥਾਨਕ ਵਸਨੀਕਾਂ ਨਾਲ ਮਿਲ ਕੇ ਕੰਮ ਕਰਦਿਆਂ ਹਰੋਲੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਦਾ ਪੱਕਾ ਇਰਾਦਾ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਇਸ ਸਮੇਂ ਹਰੋਲੀ ਵਿਚ 18 ਪੁਲਾਂ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਇਨ੍ਹਾਂ ਦੇ ਮੁਕੰਮਲ ਹੋਣ ’ਤੇ ਖੇਤਰ ਵਿਚ ਕੋਈ ਵੀ ‘ਅਧੂਰਾ ਸੰਪਰਕ’ ਨਹੀਂ ਰਹੇਗਾ ਅਤੇ ਪੇਂਡੂ ਖੇਤਰਾਂ ਵਿਚਕਾਰ ਆਵਾਜਾਈ ਦਾ ਸੰਪਰਕ ਕਾਫ਼ੀ ਬਿਹਤਰ ਹੋ ਜਾਵੇਗਾ। ਸਲੋਹ ਤੋਂ ਟਾਹਲੀਵਾਲ ਤੱਕ 58 ਕਰੋੜ ਰੁਪਏ ਦੀ ਲਾਗਤ ਨਾਲ ਇਕ ਸੜਕ ਬਣਾਈ ਜਾ ਰਹੀ ਹੈ, ਜਿਸ ’ਚ ਤਿੰਨ ਪੁਲਾਂ ਦਾ ਨਿਰਮਾਣ ਵੀ ਸ਼ਾਮਿਲ ਹੈ। ਪੰਡੋਗਾ-ਤਿਉੜੀ ਪੁਲ ਮਾਰਚ ਤੋਂ ਪਹਿਲਾਂ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ’ਜਲ ਸ਼ਕਤੀ ਵਿਭਾਗ’ ਇਸ ਸਮੇਂ ਹਰੋਲੀ ਵਿਚ ਲਗਪਗ 500 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾ ਰਿਹਾ ਹੈ। ‘ਬੀਤ ਏਰੀਆ’ ਹੁਣ ਤੱਕ ਹਰੋਲੀ ਵਿਚ 80 ਪਾਣੀ ਦੀਆਂ ਟੈਂਕੀਆਂ ਬਣਾਈਆਂ ਜਾ ਚੁੱਕੀਆਂ ਹਨ, ਜਦਕਿ 50 ਹੋਰ ਬਣਾਈਆਂ ਜਾਣੀਆਂ ਬਾਕੀ ਹਨ। ਉਪ ਮੁੱਖ ਮੰਤਰੀ ਨੇ ਦੱਸਿਆ ਕਿ ਹਰੋਲੀ ਵਿਚ ਲਗਪਗ 100 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ 220 ਕੇ. ਵੀ. ਸਬ-ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ। ਇਹ ਸਬ-ਸਟੇਸ਼ਨ ਬਥੂ ਬੀਤ ਤੇ ਪੇਖੂਬੇਲਾ ਵਿਖੇ ਬਣਾਏ ਜਾ ਰਹੇ ਹਨ। ਇਨ੍ਹਾਂ ਦੇ ਮੁਕੰਮਲ ਹੋਣ ’ਤੇ ਇਹ ਸਬ-ਸਟੇਸ਼ਨ ਖੇਤਰ ਦੀ ਬਿਜਲੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਗੇ ਅਤੇ ਅਜਿਹਾ ਬਿਜਲੀ ਢਾਂਚਾ ਤਿਆਰ ਕਰਨਗੇ ਜੋ ਭਵਿੱਖ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਸਮਰੱਥ ਹੋਵੇਗਾ। ਸੜਕਾਂ, ਪੁਲਾਂ, ਸਿੰਚਾਈ, ਪੀਣ ਵਾਲੇ ਪਾਣੀ ਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨੇੜਿਓਂ ਜੁੜੇ ਰਹਿਣ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਾਹਮਣੇ ਲਿਆਉਣ ਤਾਂ ਜੋ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਮੀਟਿੰਗ ’ਚ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਦੀਪ ਅਗਨੀਹੋਤਰੀ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਦੂਜੀ ਵਾਰ ਟਿਕਟ ਮਿਲਣ ’ਤੇ ਵਾਲਮੀਕਿ ਸਭਾ ਨੇ ਵਿਧਾਇਕ ਦਿਨੇਸ਼ ਚੱਢਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਦੀ ਸਾਲਾਨਾ ਬਰਸੀ ਮੌਕੇ ਜਟਵਾਹੜ ਵਿਖੇ ਧਾਰਮਿਕ ਸਮਾਗਮ ਤੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।