13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਡੀ. ਸੀ. ਤੇ ਐਸ. ਐਸ. ਪੀ. ਨੇ ਈ. ਵੀ. ਐਮ. ਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਜਾਂਚ ਦਾ ਲਿਆ ਜਾਇਜ਼ਾ

ਰੂਪਨਗਰ, 12 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ. ਐਸ.

ਅਜੀਤ ਡੈਸਕ 13-11-2026
ਰੂਪਨਗਰ, 12 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ. ਐਸ. ਪੀ. ਰੂਪਨਗਰ ਮਨਿੰਦਰ ਸਿੰਘ ਨੇ ਜ਼ਿਲ੍ਹਾ ਰੂਪਨਗਰ ਦੇ ਵੇਅਰਹਾਊਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐਮ.) ਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟਰੇਲ (ਵੀ. ਵੀ. ਪੀ. ਏ. ਟੀ.) ਇਕਾਈਆਂ ਦੀ ਪਹਿਲੇ ਪੱਧਰ ਦੀ ਜਾਂਚ (ਫਸਟ ਲੈਵਲ ਚੈਕਿੰਗ) ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ. ਈ. ਐਲ.) ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰੇਕ ਈ. ਵੀ. ਐਮ. ਤੇ ਵੀ. ਵੀ. ਪੀ. ਏ. ਟੀ. ਇਕਾਈ ਦੀ ਬਰੀਕੀ ਨਾਲ ਜਾਂਚ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਦੀ ਗੁੰਜਾਇਸ਼ ਨਾ ਛੱਡਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਨਿਰਪੱਖ ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ, ਇਸ ਲਈ ਸਾਰੀਆਂ ਕੰਟਰੋਲ ਇਕਾਈਆਂ, ਬੈਲਟ ਇਕਾਈਆਂ ਅਤੇ ਵੀ. ਵੀ. ਪੀ. ਏ. ਟੀ. ਇਕਾਈਆਂ ਦੀ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਜਾਂਚ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਇਕਾਈ ਵਿਚ ਕੋਈ ਖ਼ਰਾਬੀ ਪਾਈ ਜਾਂਦੀ ਹੈ ਤਾਂ ਉਸ ਨੂੰ ਠੀਕ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ. ਈ. ਐਲ. ਕੋਲ ਭੇਜਿਆ ਜਾਵੇਗਾ। ਉਨ੍ਹਾਂ ਨੇ ਮਸ਼ੀਨਾਂ ਨੂੰ ਵੇਅਰਹਾਊਸ ਦੀ ਉਪਰਲੀ ਮੰਜ਼ਿਲ ਤੋਂ ਹੇਠਲੀ ਮੰਜ਼ਿਲ ਤੱਕ ਤੇ ਮੁੜ ਸਟੋਰੇਜ ਕਮਰੇ ਵਿਚ ਪਹੁੰਚਾਉਣ ਦੀ ਸਮੁੱਚੀ ਪ੍ਰਕਿਰਿਆ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਉਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਈ. ਵੀ. ਐਮ. ਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਜਾਂਚ ਨੂੰ ਸੁਚਾਰੂ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਾਂਚ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਮਸ਼ੀਨਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਅਗਲੀਆਂ ਹਦਾਇਤਾਂ ਤੱਕ ਵੇਅਰਹਾਊਸ ’ਚ ਸੁਰੱਖਿਅਤ ਢੰਗ ਨਾਲ ਸਖ਼ਤ ਨਿਗਰਾਨੀ ਹੇਠ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਡੀ. ਐਸ. ਪੀ. ਦੀਪਇੰਦਰ ਸਿੰਘ ਤੇ ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਪ ਦੇ ਹਲਕਾ ਰਾਜਾਸਾਂਸੀ ਤੋਂ ਐਸ. ਸੀ. ਵਿੰਗ ਹਲਕਾ ਕੋਆਰਡੀਨੇਟਰ ਜੋਬਨ ਝੰਜੋਟੀ ਵਲੋਂ ਅਸਤੀਫ਼ਾ ਅਗਲੀ ਖ਼ਬਰ ਡੀ. ਸੀ. ਰੂਪਨਗਰ ਕੋਮਲ ਮਿੱਤਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।