14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੀ. ਐਚ. ਸੀ. ਨੂਰਪੁਰ ਬੇਦੀ ਵਿਖੇ ਏ. ਐਨ. ਐਮਜ਼., ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਦੀ ਇਕ ਰੋਜ਼ਾ ਕੈਪਸੂਲ ਟ੍ਰੈਨਿੰਗ

ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕਮਿਊਨਿਟੀ ਹੈਲਥ ਸੈਂਟਰ ਨੂਰਪੁਰ ਬੇਦੀ ਵਿਖੇ ਐਸ. ਐਮ.

ਅਜੀਤ ਡੈਸਕ 14-11-2026
ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕਮਿਊਨਿਟੀ ਹੈਲਥ ਸੈਂਟਰ ਨੂਰਪੁਰ ਬੇਦੀ ਵਿਖੇ ਐਸ. ਐਮ. ਓ. ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਏ. ਐਨ. ਐਮਜ਼, ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਦੀ ਇਕ ਰੋਜ਼ਾ ਕੈਪਸੂਲ ਟਰੇਨਿੰਗ ਕਰਵਾਈ ਗਈ। ਟ੍ਰੇਨਿੰਗ ਦਾ ਮੁੱਖ ਉਦੇਸ਼ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਮੁਹਿੰਮਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਸਿਹਤ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ। ਐਸ. ਐਮ. ਓ. ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਯੋਜਨਾਵਾਂ ਨੂੰ ਸਫਲ ਬਣਾਉਣ ਵਿਚ ਏ. ਐਨ. ਐਮਜ਼ ਤੇ ਆਸ਼ਾ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ, ਕਿਉਂਕਿ ਇਹ ਸਿਹਤ ਕਰਮਚਾਰੀ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿਹਤ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਮੇਂ ਸਿਰ ਇਲਾਜ ਅਤੇ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਦਿਵਾਉਣਾ ਵੀ ਇਨ੍ਹਾਂ ਦੀ ਅਹਿਮ ਜ਼ਿੰਮੇਵਾਰੀ ਹੈ। ਟ੍ਰੇਨਿੰਗ ਦੌਰਾਨ ਜੱਚਾ-ਬੱਚਾ ਦੀ ਸਿਹਤ ਸੰਭਾਲ, ਕਿਸ਼ੋਰ ਸਿਹਤ, ਸੀਨੀਅਰ ਸੀਜ਼ਨਾਂ ਦੀ ਦੇਖਭਾਲ ਤੇ ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਲੇਰੀਆ, ਡੇਂਗੂ, ਟੀ. ਬੀ., ਕੋਹੜ ਅਤੇ ਚਮੜੀ ਦੇ ਰੋਗਾਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ। ਗਰਭਵਤੀ ਮਾਵਾਂ ਵਿਚ ਪਾਏ ਜਾਣ ਵਾਲੇ ਖ਼ਤਰੇ ਦੇ ਚਿੰਨ੍ਹਾਂ ਅਤੇ ਨਵਜੰਮੇ ਬੱਚਿਆਂ ਵਿਚ ਜਮਾਂਦਰੂ ਨੁਕਸਾਂ ਤੇ ਖ਼ਤਰੇ ਦੇ ਲੱਛਣਾਂ ਦੀ ਪਛਾਣ ਕਰਨ ਸੰਬੰਧੀ ਵੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸੁਨੀਲ ਦੇਵੀ, ਹਰਿੰਦਰਪਾਲ ਸਿੰਘ, ਭੁਪਿੰਦਰ ਕੌਰ, ਰਣਜੀਤ ਕੌਰ, ਅਮਰਜੀਤ ਕੌਰ, ਰਾਜਵੀਰ ਕੌਰ, ਕਮਲਜੀਤ ਕੌਰ, ਨੀਸ਼ਾ ਰਾਣੀ, ਆਸ਼ਾ ਦੇਵੀ, ਬਲਜੀਤ ਕੌਰ ਸਮੇਤ ਸਮੂਹ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਸਵੱਛਤਾ ਦੇ ਖੇਤਰ ’ਚ ਕੌਮੀ ਪੱਧਰ ’ਤੇ ਮਿਲਿਆ ਮਾਣ ਸਮੁੱਚੇ ਸ਼ਹਿਰ ਵਾਸੀਆਂ ਦੀ ਮਿਹਨਤ ਦਾ ਨਤੀਜ... ਅਗਲੀ ਖ਼ਬਰ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ ਤੇ ਏ. ਐਨ. ਐਮਜ਼ ਲਈ ਨਵੀਆਂ ਸਿਹਤ ਸੇਵਾਵਾਂ ਸੰਬੰਧੀ ਵਿਸ਼ੇਸ਼ ਸਿਖਲਾਈ ਕੈਪਸੂਲ ਕੋਰਸ ਆਯੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।