13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਅਨੰਦਪੁਰ ਸਾਹਿਬ ਨੂੰ ਸਵੱਛਤਾ ਦੇ ਖੇਤਰ ’ਚ ਕੌਮੀ ਪੱਧਰ ’ਤੇ ਮਿਲਿਆ ਮਾਣ ਸਮੁੱਚੇ ਸ਼ਹਿਰ ਵਾਸੀਆਂ ਦੀ ਮਿਹਨਤ ਦਾ ਨਤੀਜਾ-ਬੈਂਸ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਕਰਨੈਲ ਸਿੰਘ, ਜੇ. ਐਸ.

ਅਜੀਤ ਡੈਸਕ 14-11-2026
ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਭਾਰਤ ਸਰਕਾਰ ਵਲੋਂ ‘ਸਵੱਛ ਭਾਰਤ ਮੁਹਿੰਮ’ ਤਹਿਤ ਸੂਬੇ ਦੀ ਪਹਿਲੀ ਸਾਫ਼ ਸੁਥਰੀ ਨਗਰ ਕੌਸ਼ਲ ਐਲਾਨਣ ਉਪਰੰਤ ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਵਲੋਂ ਸਨਮਾਨ ਮਿਲਣਾ ਮਾਣਮੱਤੀ ਪ੍ਰਾਪਤੀ ਹੈ। ਹਲਕਾ ਵਿਧਾਇਕ ਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ’ਤੇ ਵੱਡੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਅੱਗੇ ਕਿਹਾ ਕਿ ਇਹ ਮਾਣ ਸਤਿਕਾਰ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਰਸੋਈ ਨਗਰੀ ਦੀ ਸੇਵਾ ਕਰਨ ਦਾ ਫਲ ਦੱਸਿਆ ਹੈ। ਕੇਂਦਰ ਸਰਕਾਰ ਵਲੋਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ਼ ਸੁਥਰਾ ਸ਼ਹਿਰ ਦੇ ਦਰਜੇ ਦੇ ਮਾਪਦੰਡਾਂ ਸੰਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਵੱਖ ਵੱਖ ਏਜੰਸੀਆਂ ਵਲੋਂ ਦੇਸ਼ ਭਰ ਦੇ ਕਰੀਬ 5000 ਸ਼ਹਿਰਾਂ ਦਾ ਸਰਵੇਖਣ ਕਰਕੇ 50 ਸ਼ਹਿਰਾਂ ਨੂੰ ਚੁਣਿਆ ਸੀ। ਜੋ ਕਿ ਦੇਸ਼ ਲਈ ਸਾਫ਼ ਸੁਥਰੇ ਸ਼ਹਿਰ ਦੀ ਮਿਸਾਲ ਅਤੇ ਚਾਨਣ ਮੁਨਾਰਾ ਬਣ ਸਕਦੇ ਹਨ। ਜਿਨ੍ਹਾਂ ’ਚ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ’ਚ ਬਹੁਤ ਸਖ਼ਤ ਮਾਪ:ਦੰਢਾਂ ਦੀ ਵਰਤੋਂ ਕੀਤੀ ਗਈ। ਜਿਸ ’ਚ ਸਫ਼ਾਈ ਦੇ ਨਾਲ ਨਾਲ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ ਹੈ ਅਤੇ ਨਗਰ ਕੌਂਸਲ ਸਮੇਤ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਰਵੇਖਣ ਕੇਂਦਰੀ ਏਜੰਸੀਆਂ ਵਲੋਂ ਗੁਪਤ ਰੂਪ ਵਿਚ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇੱਕ ਵੱਡੀ ਪ੍ਰਕਿਰਿਆ ਤੋਂ ਬਾਅਦ ਇਹ ਫ਼ੈਸਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਸ਼ਾਮਲ ਹੋਣਾ ਉਨ੍ਹਾਂ ਲਈ ਖ਼ੁਦ ਵੀ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਉਨ੍ਹਾਂ ਦਾ ਹਲਕਾ ਤੇ ਘਰ ਵੀ ਹੈ। ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ’ਚ ਗੁਰੂ ਨਗਰੀ ਦੇ ਧਾਰਮਿਕ ਅਸਥਾਨਾਂ ਦਾ ਆਲਾ ਦੁਆਲਾ ਦੇ ਰੱਖ ਰਖਾਓ ਤੋਂ ਇਲਾਵਾ ਪੰਜ ਪਿਆਰਾ ਪਾਰਕ, ਭਗਤ ਰਵੀਦਾਸ ਚੌਕ, ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਸਫ਼ਾਈ ਸੇਵਕਾਂ ਦੇ ਸਨਮਾਨ ਦੀਆਂ ਵੀਡੀਓ ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ ਆਦਿ ਵੀ ਨਾਲ ਸਨ ।
ਪਿਛਲੀ ਖ਼ਬਰ ਰੂਪਨਗਰ ਵਿਖੇ ‘ ਪੰਜਾਬ ਸਖੀ ਸ਼ਕਤੀ ਮੇਲਾ ਤੇ ਰਿਵਰ ਫੈਸਟੀਵਲ ’ 21 ਤੋਂ - ਏ . ਡੀ . ਸੀ . ਅਗਲੀ ਖ਼ਬਰ ਸੀ. ਐਚ. ਸੀ. ਨੂਰਪੁਰ ਬੇਦੀ ਵਿਖੇ ਏ. ਐਨ. ਐਮਜ਼., ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਦੀ ਇਕ ਰੋਜ਼ਾ ਕੈਪਸੂਲ ਟ੍ਰੈਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।