ਓਵਰਲੋਡ ਵਾਹਨਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ, 7 ਵਾਹਨਾਂ ਦੇ ਚਲਾਨ ਕੀਤੇ
ਰੂਪਨਗਰ, 14 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ, ਸੜਕ ਹਾਦਸਿਆਂ ਨੂੰ ਰੋਕਣ ਤੇ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਓਵਰਲੋਡ ਵਾਹਨਾਂ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ (ਆਰ.
ਵ
ਵਾਹਨਾਂ ਦੀ ਜਾਂਚ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ।
15-11-2026
ਰੂਪਨਗਰ, 14 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ, ਸੜਕ ਹਾਦਸਿਆਂ ਨੂੰ ਰੋਕਣ ਤੇ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਓਵਰਲੋਡ ਵਾਹਨਾਂ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ (ਆਰ. ਟੀ. ਓ.) ਰੂਪਨਗਰ ਰਾਜਪਾਲ ਸਿੰਘ ਸੇਖੋਂ ਤੇ ਸਹਾਇਕ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਸੈਣੀ ਵਲੋਂ ਰੂਪਨਗਰ ਦੇ ਨੇੜਲੇ ਇਲਾਕਿਆਂ ਵਿਚ ਸੜਕਾਂ ’ਤੇ ਚੱਲ ਰਹੇ ਟਿੱਪਰਾਂ ਤੇ ਹੋਰ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਨਿਰਧਾਰਿਤ ਸਮਰੱਥਾ ਤੋਂ ਵੱਧ ਭਾਰ ਲਿਜਾਉਣ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕੁੱਲ 7 ਵਾਹਨਾਂ ਦੇ ਚਲਾਨ ਕੀਤੇ ਗਏ। ਆਰ. ਟੀ. ਓ. ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਓਵਰਲੋਡ ਵਾਹਨਾਂ ਦੀ ਆਵਾਜਾਈ ਨਾ ਸਿਰਫ਼ ਸੜਕਾਂ ਦੀ ਹਾਲਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਪ੍ਰਭਾਵਿਤ ਹੁੰਦੀ ਹੈ। ਇਸ ਲਈ ਵਾਹਨ ਮਾਲਕਾਂ ਅਤੇ ਚਾਲਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਉਹ ਵਾਹਨਾਂ ਵਿਚ ਨਿਰਧਾਰਿਤ ਹੱਦ ਅਨੁਸਾਰ ਹੀ ਮਾਲ ਦੀ ਢੋਆ-ਢੁਆਈ ਕਰਨ ਅਤੇ ਸਾਰੇ ਲੋੜੀਂਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕਾਂ ’ਤੇ ਸੁਰੱਖਿਅਤ ਤੇ ਸੁਚਾਰੂ ਆਵਾਜਾਈ ਯਕੀਨੀ ਬਣਾਈ ਜਾ ਸਕੇ।