15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੀ. ਜੀ. ਆਈ. ’ਚ ਨਰਸਿੰਗ ਦੇ ਨਵੇਂ ਵਿਦਿਆਰਥੀਆਂ ਨੂੰ ਚੁਕਾਈ ਸਹੁੰ

ਚੰਡੀਗੜ੍ਹ, 14 ਨਵੰਬਰ (ਮਾਰਕੰਡਾ)-ਪੀ. ਜੀ.

ਅਜੀਤ ਡੈਸਕ 15-11-2026
ਚੰਡੀਗੜ੍ਹ, 14 ਨਵੰਬਰ (ਮਾਰਕੰਡਾ)-ਪੀ. ਜੀ. ਆਈ. ਚੰਡੀਗੜ੍ਹ ਦੇ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਵਿਖੇ ਬੀ. ਐੱਸ. ਸੀ. ਨਰਸਿੰਗ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਸਹੁੰ ਚੁੱਕ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਦੀਪ ਜਗਾ ਕੇ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਮੌਕੇ ਨਰਸਿੰਗ ਇੰਸਟੀਚਿਊਟ ਦੀ ਪ੍ਰਿੰਸੀਪਲ ਡਾ. ਸੁਖਪਾਲ ਕੌਰ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮਰੀਜ਼ਾਂ ਦੀ ਸੇਵਾ ਪੂਰੀ ਲਗਨ ਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਪੀ. ਜੀ. ਆਈ. ਦੇ ਮੈਡੀਕਲ ਸੁਪਰਡੈਂਟ ਡਾ. ਅਸ਼ੋਕ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਨਰਸਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਨਰਸਾਂ ਮਰੀਜ਼ਾਂ ਦੀ ਦੇਖਭਾਲ ’ਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਿੱਤੇ ਪ੍ਰਤੀ ਸਮਰਪਿਤ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਚੀਫ਼ ਨਰਸਿੰਗ ਅਫ਼ਸਰ ਜਸਪਾਲ ਕੌਰ ਅਤੇ ਡਾ. ਨਵਨੀਤ ਧਾਲੀਵਾਲ ਵੀ ਮੌਜੂਦ ਸਨ। ਸਮਾਗਮ ਦੌਰਾਨ ਨਵੇਂ ਵਿਦਿਆਰਥੀਆਂ ਨੇ ਮੋਮਬਤੀਆਂ ਜਗਾਈਆਂ ਅਤੇ ਫਲੋਰੈਂਸ ਨਾਈਟਿੰਗੇਲ ਦੀ ਸਹੁੰ ਚੁੱਕੀ। ਵਿਦਿਆਰਥੀਆਂ ਨੇ ਮਰੀਜ਼ਾਂ ਦੀ ਨਿਸ਼ਕਾਮ ਸੇਵਾ ਕਰਨ ਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਅੰਤ ’ਚ ਡਾ. ਰੁਚੀ ਸੈਣੀ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ’ਚ ਮਨਾਇਆ ਵਿਸ਼ਵ ਸ਼ੂਗਰ ਦਿਵਸ ਅਗਲੀ ਖ਼ਬਰ ਚੰਡੀਗੜ੍ਹ ’ਚ 10ਵਾਂ ਮਿਲਟਰੀ ਲਿਟਰੇਚਰ ਫ਼ੈਸਟੀਵਲ (ਫ਼ੌਜੀ ਸਾਹਿਤ ਉਤਸਵ) ਦੇ ਦੂਜੇ ਦਿਨ ਦਰਸ਼ਕ ਉਤਸੁਕਤਾ ਨਾਲ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।