ਪਿੰਡ ਮੀਰਪੁਰ ਦੀ ਪੰਚਾਇਤ ਨੂੰ ਵਿਧਾਇਕ ਚੱਢਾ ਵਲੋਂ 5 ਲੱਖ ਦੀ ਗਰਾਂਟ ਜਾਰੀ
ਨੂਰਪੁਰ ਬੇਦੀ, 15 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਮੀਰਪੁਰ ਦੀ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਇਸ ਗਰਾਂਟ ਦਾ ਚੈੱਕ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਦੇ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿਧਾਨ ਸਭਾ ਹਲਕਾ ਰੋਪੜ ਦੇ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਵਲੋਂ ਪਿੰਡ ਮੀਰਪੁਰ ਦੀ ਸਰਪੰਚ ਰਿੰਕੂ ਮੀਰਪੁਰ ਤੇ ਸਮੁੱਚੇ ਪੰਚਾਇਤ ਮੈਂਬਰਾਂ ਨੂੰ ਸੌਂਪਿਆ।
ਨੂਰਪੁਰ ਬੇਦੀ, 15 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਮੀਰਪੁਰ ਦੀ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਇਸ ਗਰਾਂਟ ਦਾ ਚੈੱਕ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਦੇ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿਧਾਨ ਸਭਾ ਹਲਕਾ ਰੋਪੜ ਦੇ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਵਲੋਂ ਪਿੰਡ ਮੀਰਪੁਰ ਦੀ ਸਰਪੰਚ ਰਿੰਕੂ ਮੀਰਪੁਰ ਤੇ ਸਮੁੱਚੇ ਪੰਚਾਇਤ ਮੈਂਬਰਾਂ ਨੂੰ ਸੌਂਪਿਆ। ਇਸ ਮੌਕੇ ਦੇਸਰਾਜ ਸੈਣੀ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਹਲਕੇ ਦੀ ਤਰੱਕੀ ਦਾ ਅਸਲ ਆਧਾਰ ਹੈ। ਇਸ ਲਈ ਗਰਾਂਟਾਂ ਜਾਰੀ ਕਰਨ ਸਮੇਂ ਪਿੰਡਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਅਵਤਾਰ ਸਿੰਘ ਕੂੰਨਰ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਵਿਕਾਸ ਦੀਆਂ ਸਹੂਲਤਾਂ ਨਾਲ ਜੋੜਨਾ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਪਿੰਡ ਮੀਰਪੁਰ ਲਈ ਦਿੱਤੀ ਗਈ 5 ਲੱਖ ਰੁਪਏ ਦੀ ਗਰਾਂਟ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਸਰਪੰਚ ਰਿੰਕੂ ਮੀਰਪੁਰ ਅਤੇ ਸਮੁੱਚੇ ਪੰਚਾਇਤ ਮੈਂਬਰਾਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਗਰਾਂਟ ਦੀ ਰਾਸ਼ੀ ਪਿੰਡ ਦੇ ਵਿਕਾਸ ਕਾਰਜਾਂ ਲਈ ਸਹੀ ਢੰਗ ਨਾਲ ਖ਼ਰਚ ਕੀਤੀ ਜਾਵੇਗੀ।