17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਜੈਵੀਰ ਸਿੰਘ ਲਾਲਪੁਰਾ ਵਲੋਂ ਮਨੋਜ ਤਿਵਾੜੀ ਨਾਲ ਮੁਲਾਕਾਤ ਪੰਜਾਬੀ ਸਿਨੇਮਾ ਦੇ ਮੁੱਦਿਆਂ ’ ਤੇ ਹੋਈ ਚਰਚਾ

ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸਾਂਸਦ ਮੈਂਬਰ ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਮਨੋਜ ਤਿਵਾੜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਬਿੰਨੂ ਢਿੱਲੋਂ ਅਤੇ ਦੇਵ ਖਰੌੜਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਮਨੋਜ ਤਿਵਾੜੀ ਨਾਲ ਮੁਲਾਕਾਤ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਨਾਲ ਬੀਨੂ ਢਿੱਲੋਂ, ਦੇਵ ਖਰੌੜ ਅਤੇ ਹੋਰ । 17-11-2026
ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸਾਂਸਦ ਮੈਂਬਰ ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਮਨੋਜ ਤਿਵਾੜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਬਿੰਨੂ ਢਿੱਲੋਂ ਅਤੇ ਦੇਵ ਖਰੌੜਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਪੰਜਾਬੀ ਸਿਨੇਮਾ ਨੂੰ ਦਰਪੇਸ਼ ਚੁਣੌਤੀਆਂ, ਕਲਾਕਾਰਾਂ ਦੇ ਮਸਲਿਆਂ, ਫ਼ਿਲਮ ਨਿਰਮਾਣ ਨਾਲ ਜੁੜੀਆਂ ਸਮੱਸਿਆਵਾਂ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬੀ ਸਿਨੇਮਾ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ, ਸਗੋਂ ਪੰਜਾਬ ਦੀ ਅਮੀਰ ਵਿਰਾਸਤ, ਇਤਿਹਾਸ, ਮਾਂ ਬੋਲੀ ਅਤੇ ਸਭਿਆਚਾਰ ਨੂੰ ਦੁਨੀਆ ਭਰ ਵਿਚ ਪਹੁੰਚਾਉਣ ਦਾ ਅਹਿਮ ਮਾਧਿਅਮ ਹੈ। ਪੰਜਾਬੀ ਕਲਾਕਾਰਾਂ ਨੇ ਆਪਣੀ ਮਿਹਨਤ ਅਤੇ ਕਲਾ ਸਦਕਾ ਦੇਸ਼-ਵਿਦੇਸ਼ ਵਿਚ ਪੰਜਾਬ ਦੀ ਵਿਲੱਖਣ ਪਛਾਣ ਬਣਾਈ ਹੈ। ਇਸ ਲਈ ਫ਼ਿਲਮ ਇੰਡਸਟਰੀ ਨਾਲ ਜੁੜੇ ਲੋਕਾਂ ਦੇ ਮਸਲਿਆਂ ਨੂੰ ਸਬੰਧਿਤ ਮੰਚਾਂ ’ਤੇ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਜ਼ਰੂਰੀ ਹੈ। ਉਨ੍ਹਾਂ ਮਨੋਜ ਤਿਵਾੜੀ ਵਲੋਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਨ ਲਈ ਧੰਨਵਾਦ ਕਰਦਿਆਂ ਪੰਜਾਬ, ਪੰਜਾਬੀ ਮਾਂ ਬੋਲੀ ਅਤੇ ਸਭਿਆਚਾਰ ਪ੍ਰਤੀ ਉਨ੍ਹਾਂ ਦੀ ਸਾਂਝ ਦੀ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਵਿਚਾਰ-ਵਟਾਂਦਰੇ ਪੰਜਾਬੀ ਸਿਨੇਮਾ ਅਤੇ ਸਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰ ਸਕਦੇ ਹਨ।
ਪਿਛਲੀ ਖ਼ਬਰ ਸਵਰਗੀ ਮਾਤਾ ਬਖ਼ਸ਼ੀਸ਼ ਕੌਰ ਦੀਆਂ ਅਸਤੀਆਂ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਵਿਖੇ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।